ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Monday, 29 April, 2024, 02:51 PM

ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਨਵੀਂ ਦਿੱਲੀ, 29 ਅਪਰੈਲ
ਕਾਂਗਰਸ ਨੇ ਪੰਜਾਬ ਲਈ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਆਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਪੰਜਾਬ ਵਿਚ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ।