ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ
ਦੁਆਰਾ: Punjab Bani ਪ੍ਰਕਾਸ਼ਿਤ :Monday, 29 April, 2024, 03:09 PM

ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਫਿਰ ਕਿਹਾ ਹੈ ਕਿ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। ‘ਆਪ’ ਨੇਤਾ ਸੰਜੇ ਸਿੰਘ ਨੇ ਕਿਹਾ ਹੈ ਕਿ ਕੇਂਦਰ ਦੇ ਇਸ਼ਾਰੇ ‘ਤੇ ਤਿਹਾੜ ‘ਚ ਤਾਮਾਮ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।
ਜਿਸ ਜੇਲ੍ਹ ‘ਚ ਕੈਦੀਆਂ ਦੇ ਕਤਲ ਤਕ ਹੋ ਰਹੇ ਤੇ ਕੈਦੀਆਂ ਦੇ ਸਿਰ ਪਾੜੇ ਜਾ ਰਹੇ ਹਨ, ਉਸ ਜੇਲ੍ਹ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨਾਲ ਖਿਲਵਾੜ ਹੋ ਰਿਹਾ ਹੈ। ਇੱਥੋਂ ਤੱਕ ਕਿ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀ ਜੇਲ੍ਹ ਵਿਚ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਦਾ ਗਠਜੋੜ ‘ਤੇ ਪੈਣ ਵਾਲੇ ਅਸਰ ਬਾਰੇ ਪੁੱਛੇ ਜਾਣ ‘ਤੇ ਸੰਜੇ ਸਿੰਘ ਨੇ ਕਿਹਾ ਕਿ ਇਸ ਦਾ ਕੋਈ ਅਸਰ ਨਹੀਂ ਪਵੇਗਾ, ਇਸ ਵਾਰ ਮੋਦੀ ਸਰਕਾਰ ਖਿਲਾਫ ਲੋਕ ਚੋਣ ਲੜ ਰਹੇ ਹਨ।
