ਅੰਮ੍ਰਿਤਪਾਲ ਦੇ ਪਰਿਵਾਰ ਨੇ ਸਾਥ ਦੇਣ ਦਾ ਕੀਤਾ ਸੀ ਵਾਅਦਾ : ਵਲਟੋਹਾ

ਦੁਆਰਾ: Punjab Bani ਪ੍ਰਕਾਸ਼ਿਤ :Monday, 29 April, 2024, 03:22 PM

ਅੰਮ੍ਰਿਤਪਾਲ ਦੇ ਪਰਿਵਾਰ ਨੇ ਸਾਥ ਦੇਣ ਦਾ ਕੀਤਾ ਸੀ ਵਾਅਦਾ : ਵਲਟੋਹਾ
ਅੰਮ੍ਰਿਤਸਰ: ਖੱਡੂਰ ਸਾਹਿਬ ਤੋਂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਚ ਉਤਾਰੇ ਜਾਣ ਤੋਂ ਬਾਅਦ ਵਲਟੋਹਾ ਨੇ ਇੱਕ ਵੱਡਾ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਚੋਣ ਲੜਨ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਇਸ ਬਾਰੇ ਗੱਲ ਕੀਤੀ ਸੀ ਅਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਵੀ ਉਨ੍ਹਾਂ ਨੂੰ ਸਾਥ ਦੇਣ ਦਾ ਵਾਅਦਾ ਕੀਤਾ ਸੀ।
ਜ਼ਿਕਰਯੋਗ ਹੈ ਕਿ ਜਿੱਥੇ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ ਓਥੇ ਹੀ ਡਿਬਰੂਗੜ੍ਹ ਦੀ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਖੱਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਵਲਟੋਹਾ ਦੇ ਨਾਮ ਦਾ ਐਲਾਨ ਹੋਣ ਤੋਂ ਬਾਅਦ ਵਲਟੋਹਾ ਨੇ ਕਿਹਾ ਕਿ ਉਹ ਹਮੇਸ਼ਾ ਪੰਥ ਦੀ ਗੱਲ ਕਰਦੇ ਰਹੇ ਹਨ। ਉਨ੍ਹਾਂ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਓਥੇ ਹੀ ਡਿਬਰੂਗੜ੍ਹ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਇਸਦੇ ਸਾਥੀਆਂ ਦੀ ਰਿਹਾਈ ਲਈ ਵੀ ਸਰਕਾਰ ਦੇ ਵਿਰੋਧ ਵਿੱਚ ਖੜਾ ਰਿਹਾ ਹਾਂ।