ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿੱਚ ਹੋਈ ਸ਼ਾਮਲ
ਦੁਆਰਾ: Punjab Bani ਪ੍ਰਕਾਸ਼ਿਤ :Wednesday, 01 May, 2024, 03:36 PM

ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿੱਚ ਹੋਈ ਸ਼ਾਮਲ
ਨਵੀਂ ਦਿੱਲੀ, 1 ਮਈ
ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤੋਂ ਪਹਿਲਾਂ ਅੱਜਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਗਾਂਗੁਲੀ ਦੇ ਨਾਲ ਮਹਾਰਾਸ਼ਟਰ ਦੇ ਸਮਾਜ ਸੇਵੀ ਅਤੇ ਜੋਤਸ਼ੀ ਅਮੀਆ ਜੋਸ਼ੀ ਵੀ ਪਾਰਟੀ ਹੈੱਡਕੁਆਰਟਰ ਵਿੱਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਰਾਸ਼ਟਰੀ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਸਮੇਤ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।
