ਜੀਐਸਟੀ ਲਈ ਜਬਰਦਸਤੀ ਤੇ ਡਰਾਇਆ ਨਾ ਜਾਵੇ : ਸੁਪਰੀਮ ਕੋਰਟ

ਦੁਆਰਾ: Punjab Bani ਪ੍ਰਕਾਸ਼ਿਤ :Thursday, 09 May, 2024, 02:33 PM

ਜੀਐਸਟੀ ਲਈ ਜਬਰਦਸਤੀ ਤੇ ਡਰਾਇਆ ਨਾ ਜਾਵੇ : ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਜੀਐਸਟੀ ਵਸੂਲੀ ਲਈ ਕਾਰੋਬਾਰੀਆਂ ਵਿਰੁੱਧ ਤਲਾਸ਼ੀ ਅਤੇ ਜ਼ਬਤੀ ਮੁਹਿੰਮਾਂ ਦੌਰਾਨ ‘ਧਮਕੀਆਂ ਅਤੇ ਜ਼ਬਰਦਸਤੀ’ ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਉਨ੍ਹਾਂ ਨੂੰ ਸਵੈ-ਇੱਛਾ ਨਾਲ ਬਕਾਏ ਦਾ ਭੁਗਤਾਨ ਕਰਨ ਲਈ ਮਨਾਉਣਾ ਚਾਹੀਦਾ ਹੈ।
ਜਸਟਿਸ ਸੰਜੀਵ ਖੰਨਾ, ਐਮਐਮ ਸੁੰਦਰੇਸ਼ ਅਤੇ ਬੇਲਾ ਐਮ ਤ੍ਰਿਵੇਦੀ ਦੇ ਬੈਂਚ ਨੇ ਕਿਹਾ ਕਿ ਜੀਐਸਟੀ ਕਾਨੂੰਨ ਦੇ ਤਹਿਤ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਜੋ ਅਧਿਕਾਰੀਆਂ ਨੂੰ ਬਕਾਇਆ ਭੁਗਤਾਨ ਲਈ ਤਾਕਤ ਦੀ ਵਰਤੋਂ ਕਰਨ ਦਾ ਅਧਿਕਾਰ ਦਿੰਦਾ ਹੈ। ਸੁਪਰੀਮ ਕੋਰਟ ਦਾ ਇਹ ਬੈਂਚ ਜੀਐਸਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੀ ਜਾਂਚ ਕਰ ਰਿਹਾ ਹੈ।