ਬਾਊਸਰ ਕਤਲ ਮਾਮਲੇ ਵਿੱਚ ਪੁਲਸ ਨੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਕੀਤਾ ਗ੍ਰਿਫ਼ਤਾਰ
ਦੁਆਰਾ: Punjab Bani ਪ੍ਰਕਾਸ਼ਿਤ :Thursday, 09 May, 2024, 03:03 PM

ਬਾਊਸਰ ਕਤਲ ਮਾਮਲੇ ਵਿੱਚ ਪੁਲਸ ਨੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 9 ਮਈ
ਪੰਜਾਬ ਪੁਲੀਸ ਨੇ ਅੱਜ ਨਿਊ ਚੰਡੀਗੜ੍ਹ ਦੇ ਮੈਡੀ-ਸਿਟੀ ਵਿੱਚ ਮੁਕਾਬਲੇ ਤੋਂ ਬਾਅਦ ਖਰੜ ਬਾਊਂਸਰ ਕਤਲ ਕੇਸ ਦੇ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਦੇ ਢਿੱਡ ’ਚ ਤਿੰਨ-ਤਿੰਨ ਗੋਲੀਆਂ ਲੱਗੀਆਂ ਹਨ। 7 ਮਈ ਨੂੰ ਖਰੜ ਦੇ ਪਿੰਡ ਚੰਦੋ ਗੋਬਿੰਦਗੜ੍ਹ ਵਿਖੇ ਦੋ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਬਾਊਂਸਰ ਮਨੀਸ਼ ਕੁਮਾਰ (26) ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
