ਭਾਜਪਾ ਨੂੰ ਵੱਡੀ ਹਾਰ ਦਾ ਕਰਨਾ ਪਵੇਗਾ ਸਾਹਮਣਾ : ਰਾਹੁਲ ਗਾਂਧੀ

ਦੁਆਰਾ: Punjab Bani ਪ੍ਰਕਾਸ਼ਿਤ :Friday, 10 May, 2024, 03:06 PM

ਭਾਜਪਾ ਨੂੰ ਵੱਡੀ ਹਾਰ ਦਾ ਕਰਨਾ ਪਵੇਗਾ ਸਾਹਮਣਾ : ਰਾਹੁਲ ਗਾਂਧੀ
ਦਿਲੀ, 10 ਮਈ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਨੌਜ ਵਿੱਚ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨਾਲ ਕੀਤੀ ਸਾਂਝੀ ਚੋਣ ਰੈਲੀ ਵਿੱਚ ਕਿਹਾ ਕਿ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ'(ਇੰਡੀਆ) ਦਾ ਉੱਤਰ ਪ੍ਰਦੇਸ਼ ‘ਚ ਤੂਫਾਨ ਕਰ ਰਿਹਾ ਹੈ, ਸੂਬੇ ‘ਚ ਭਾਜਪਾ ਨੂੰ ਆਪਣੀ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਕਿਹਾ,‘ਇਹ ਲਿਖਤੀ ਲੈ ਲਓ, ਨਰਿੰਦਰ ਮੋਦੀ ਮੁੜ ਪ੍ਰਧਾਨ ਮੰਤਰੀ ਨਹੀਂ ਬਣਨਗੇ।’ ਕਨੌਜ ਤੋਂ ਸ੍ਰੀ ਯਾਦਵ ਚੋਣ ਲੜ ਰਹੇ ਹਨ।