ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ
ਦੁਆਰਾ: Punjab Bani ਪ੍ਰਕਾਸ਼ਿਤ :Friday, 10 May, 2024, 03:01 PM

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ
ਨਵੀਂ ਦਿੱਲੀ, 10 ਮਈ
ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ।
