ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਨੇ ਕੀਤੇ ਕਾਗਜ ਦਾਖਲ

ਦੁਆਰਾ: Punjab Bani ਪ੍ਰਕਾਸ਼ਿਤ :Friday, 10 May, 2024, 03:24 PM

ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਨੇ ਕੀਤੇ ਕਾਗਜ ਦਾਖਲ
ਜਲੰਧਰ, 10 ਮਈ
ਅੱਜ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਕੋਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਕਈ ਨੇਤਾ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ।