ਗੈਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਗੋਲੀਆਂ ਮਾਰ ਕੀਤਾ ਕਤਲ

ਗੈਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਗੋਲੀਆਂ ਮਾਰ ਕੀਤਾ ਕਤਲ
ਹਰਿਆਣਾ : ਹਰਿਆਣਾ ਦੇ ਝੱਜਰ ਵਿਚ ਗੈਂਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਵੀਰਵਾਰ ਸ਼ਾਮ ਨੂੰ ਝੱਜਰ ‘ਚ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਉਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ‘ਚ ਕੈਦ ਹੋ ਗਈਆਂ ਹਨ ਪਰ ਬਦਮਾਸ਼ਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢੱਕੇ ਹੋਏ ਸਨ।
ਜਾਣਕਾਰੀ ਮੁਤਾਬਕ ਇਹ ਘਟਨਾ ਬਹਾਦੁਰਗੜ੍ਹ ਰੋਡ ‘ਤੇ ਸਥਿਤ ਹਨੂੰਮਾਨ ਮੰਦਰ ਨੇੜੇ ਵਾਪਰੀ। ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ। ਦਰਅਸਲ ਜੇਲ੍ਹ ‘ਚ ਬੰਦ ਕਾਲਾ ਜਠੇੜੀ ਦਾ ਕਰੀਬੀ ਅਨੁਜ ਯਾਦਵ ਇਥੇ ਪੰਜਾਬੀ ਰਸੋਈ ਦੇ ਕੋਲ ਪ੍ਰਾਪਰਟੀ ਦਾ ਕੰਮ ਕਰਦਾ ਸੀ ਅਤੇ ਇੱਥੇ ਆਪਣਾ ਦਫਤਰ ਖੋਲ੍ਹਿਆ ਹੋਇਆ ਸੀ। ਘਟਨਾ ਦੌਰਾਨ ਅਨੁਜ ਦਫਤਰ ‘ਚ ਆਪਣੇ ਸਾਥੀਆਂ ਨਾਲ ਤਾਸ਼ ਖੇਡ ਰਿਹਾ ਸੀ ਅਤੇ ਹੁੱਕਾ ਪੀ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ ਅਤੇ ਅਨੁਜ ਦੇ ਦਫਤਰ ‘ਚ ਦਾਖਲ ਹੋ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਅਨੁਜ ਯਾਦਵ ‘ਤੇ ਕਈ ਰਾਊਂਡ ਫਾਇਰ ਕੀਤੇ, ਜਿਸ ਕਾਰਨ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।
