ਹਾਦਸਾ : ਟਰੱਕ ਦਰੱਖਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ ਤੇ ਕਈ ਜਖਮੀ
ਦੁਆਰਾ: Punjab Bani ਪ੍ਰਕਾਸ਼ਿਤ :Friday, 10 May, 2024, 03:41 PM

ਹਾਦਸਾ : ਟਰੱਕ ਦਰੱਖਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ ਤੇ ਕਈ ਜਖਮੀ
ਦਿਲੀ : ਮਜ਼ਦੂਰਾਂ ਨਾਲ ਲਖੀਮਪੁਰ ਖੇੜੀ ਜਾ ਰਿਹਾ ਡੀਸੀਐਮ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਇਆ। ਇਸ ਹਾਦਸੇ ‘ਚ 10 ਸਾਲ ਦੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਨਾਲ ਹੀ ਦੋ ਦਰਜਨ ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ।
ਸ਼ੁੱਕਰਵਾਰ ਤੜਕੇ ਕਰੀਬ 3.30 ਵਜੇ ਮਿੰਨੀ ਬੱਸ ਮੇਰਠ ਦੇ ਇੱਟਾਂ ਦੇ ਭੱਠੇ ‘ਤੇ ਕੰਮ ਕਰਦੇ ਮਜ਼ਦੂਰਾਂ ਨੂੰ ਵਾਪਸ ਲਖੀਮਪੁਰ ਖੇੜੀ ਛੱਡਣ ਜਾ ਰਹੀ ਸੀ। ਪੀਲੀਭੀਤ-ਬਸਤੀ ਰਾਸ਼ਟਰੀ ਰਾਜਮਾਰਗ ‘ਤੇ ਗਜਰੌਲਾ ਥਾਣਾ ਖੇਤਰ ਦੇ ਗੜ੍ਹਾ ਸਥਿਤ ਬਿਜਲੀ ਸਬ-ਸਟੇਸ਼ਨ ਨੇੜੇ ਅਚਾਨਕ ਡੀਸੀਐਮ ਬੇਕਾਬੂ ਹੋ ਗਿਆ ਅਤੇ ਸੜਕ ਕਿਨਾਰੇ ਇਕ ਦਰੱਖਤ ਨਾਲ ਟਕਰਾ ਗਿਆ।
