ਕਿਸਾਨਾਂ ਦੇ ਵਿਰੋਧ ਕਾਰਨ ਉਮੀਦਵਾਰ ਰਵਨੀਤ ਬਿੱਟੂ ਮੁੜੇ ਵਾਪਸ
ਦੁਆਰਾ: Punjab Bani ਪ੍ਰਕਾਸ਼ਿਤ :Friday, 10 May, 2024, 03:26 PM
ਕਿਸਾਨਾਂ ਦੇ ਵਿਰੋਧ ਕਾਰਨ ਉਮੀਦਵਾਰ ਰਵਨੀਤ ਬਿੱਟੂ ਮੁੜੇ ਵਾਪਸ
ਗੁਰੂਸਰ ਸੁਧਾਰ, 9 ਮਈ
ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਕਿਸਾਨਾਂ ਦੇ ਰੋਹ ਕਾਰਨ ਕਿਲਾ ਰਾਏਪੁਰ ਤੋਂ ਚੋਣ ਪ੍ਰਚਾਰ ਕੀਤੇ ਬਿਨਾਂ ਹੀ ਵਾਪਸ ਮੁੜਨਾ ਪਿਆ। ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਸਵਾਲ ਕਰਨ ਲਈ ਜਦੋਂ ਸੜਕ ਉੱਪਰ ਜੁਟੇ ਤਾਂ ਭਾਜਪਾ ਉਮੀਦਵਾਰ ਨੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਥਾਂ ਵਾਪਸ ਮੁੜਨਾ ਹੀ ਬਿਹਤਰ ਸਮਝਿਆ।