ਕਾਂਗਰਸੀ ਉਮੀਦਵਾਰ ਕਾਂਤੀਲਾਲ ਭੂਰੀਆ ਦੇ ਬਿਆਨ ਤੇ ਭਾਜਪਾ ਨੇ ਜਤਾਇਆ ਇਤਰਾਜ

ਦੁਆਰਾ: Punjab Bani ਪ੍ਰਕਾਸ਼ਿਤ :Friday, 10 May, 2024, 03:38 PM

ਕਾਂਗਰਸੀ ਉਮੀਦਵਾਰ ਕਾਂਤੀਲਾਲ ਭੂਰੀਆ ਦੇ ਬਿਆਨ ਤੇ ਭਾਜਪਾ ਨੇ ਜਤਾਇਆ ਇਤਰਾਜ
ਰਤਲਾਮ : ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸੀ ਆਗੂ ਅਤੇ ਲੋਕ ਸਭਾ ਉਮੀਦਵਾਰ ਕਾਂਤੀਲਾਲ ਭੂਰੀਆ ਨੇ ਵਿਵਾਦਤ ਬਿਆਨ ਦਿੱਤਾ ਹੈ। ਰਤਲਾਮ ‘ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਾਂਤੀਲਾਲ ਭੂਰੀਆ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀਆਂ ਖੂਬੀਆਂ ਨੂੰ ਸੂਚੀਬੱਧ ਕੀਤਾ ਤੇ ਮਹਾਲਕਸ਼ਮੀ ਯੋਜਨਾ ਦਾ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ‘ਚ ਸਾਡੀ ਸਰਕਾਰ ਬਣੀ ਤਾਂ ਅਸੀਂ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ ਤੇ ਜਿਨ੍ਹਾਂ ਦੀਆਂ ਦੋ ਪਤਨੀਆਂ ਹਨ ਉਨ੍ਹਾਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਭਾਜਪਾ ਨੇ ਭੂਰੀਆ ਦੇ ਇਸ ਬਿਆਨ ਨੂੰ ਸਿਆਸੀ ਮੁੱਦਾ ਬਣਾ ਦਿੱਤਾ। ਦੱਸ ਦੇਈਏ ਕਿ ਇਸ ਜਨਸਭਾ ‘ਚ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ, ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕੀ ਹੈ। ਭਾਜਪਾ ਨੇ ਭੂਰੀਆ ਦੇ ‘ਦੋ ਪਤਨੀਆਂ ਵਾਲਿਆਂ ਨੂੰ 2 ਲੱਖ ਰੁਪਏ’ ਦੇ ਬਿਆਨ ਦੀ ਆਲੋਚਨਾ ਕੀਤੀ ਤੇ ਕਾਂਗਰਸ ‘ਤੇ ਇਕ ਵਿਸ਼ੇਸ਼ ਭਾਈਚਾਰੇ ਨੂੰ ਖੁਸ਼ ਕਰਨ ਦਾ ਦੋਸ਼ ਲਗਾਇਆ, ਜਿਸ ‘ਚ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਆਸ਼ੀਸ਼ ਅਗਰਵਾਲ ਨੇ ਜੀਤੂ ਪਟਵਾਰੀ, ਦਿਗਵਿਜੇ ਸਿੰਘ ਤੇ ਕਾਂਤੀਲਾਲ ਭੂਰੀਆ ‘ਤੇ ਸਟੇਜ ਤੋਂ ਬਹੁਗਿਣਤੀ ਹਿੰਦੂਆਂ ਦਾ ਅਪਮਾਨ ਕਰਨ ਦਾ ਦੋਸ਼ ਲਾਇਆ।