ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Sunday, 05 May, 2024, 03:54 PM

ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ
ਰਾਜਪੁਰਾ, 5 ਮਈ
ਸ਼ੰਭੂ ਰੇਲਵੇ ਸਟੇਸ਼ਨ ’ਤੇ ਸਥਿਤ ਟਰੈਕ ’ਤੇ ਜਾਰੀ ਧਰਨੇ ਦੌਰਾਨ ਲੰਘੀ ਦੇਰ ਰਾਤ ਇੱਕ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ (55) ਪਤਨੀ ਰਸ਼ਪਾਲ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲਾ ਤਰਨ ਤਾਰਨ ਵਜੋਂ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਬੀਬੀ ਬਲਵਿੰਦਰ ਕੌਰ ਨੂੰ ਅੱਧੀ ਰਾਤ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਏਪੀ ਜੈਨ ਸਿਵਲ ਹਸਪਤਾਲ ਰਾਜਪੁਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
