ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 05 May, 2024, 07:58 PM

ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ
ਕੋਲਕਾਤਾ, 5 ਮਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ।