ਈਡੀ ਨੇ ਮੰਤਰੀ ਦੇ ਨੌਕਰ ਦੇ ਘਰੋ ਕੀਤੇ ਕਰੋੜਾਂ ਬਰਾਮਦ
ਦੁਆਰਾ: Punjab Bani ਪ੍ਰਕਾਸ਼ਿਤ :Monday, 06 May, 2024, 05:12 PM

ਈਡੀ ਨੇ ਮੰਤਰੀ ਦੇ ਨੌਕਰ ਦੇ ਘਰੋ ਕੀਤੇ ਕਰੋੜਾਂ ਬਰਾਮਦ
ਦਿਲੀ, 6 ਮਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ ਦੇ ਘਰ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਈਡੀ ਦੇ ਅਧਿਕਾਰੀ ਇੱਕ ਕਮਰੇ ਵਿੱਚੋਂ ਕਰੰਸੀ ਨੋਟ ਚੁੱਕਦੇ ਹੋਏ ਦੇਖੇ ਜਾ ਸਕਦੇ ਹਨ, ਜਿਸ ਥਾਂ ‘ਤੇ ਛਾਪੇਮਾਰੀ ਕੀਤੀ ਗਈ, ਉਹ ਕਥਿਤ ਤੌਰ ‘ਤੇ ਸੂਬੇ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਰਕਮ ਦਾ ਪਤਾ ਲਗਾਉਣ ਲਈ ਨੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਰਕਮ 20-30 ਕਰੋੜ ਰੁਪਏ ਦੇ ਵਿਚਕਾਰ ਹੋ ਸਕਦੀ ਹੈ।
