Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:55 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ
ਭਾਦਸੋਂ ਵਿੱਚ ਚੋਣ ਦਫ਼ਤਰ ਦਾ ਕੀਤਾ ਉਦਘਾਟਨ
ਕਈ ਨੌਜਵਾਨਾਂ ਨੇ ‘ਆਪ’ ਛੱਡ ਕੇ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ

ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿਸ ਤਰ੍ਹਾਂ ਵਿਕਾਸ ਕਾਰਜ ਹੋਏ ਹਨ, ਉਸਦੇ ਆਧਾਰ ’ਤੇ ਹੁਣ ਪੰਜਾਬ ਦੇ ਲੋਕਾਂ ਲਈ ਸਿਰਫ਼ ਅਕਾਲੀ ਦਲ ਹੀ ਉਮੀਦ ਦੀ ਕਿਰਨ ਹੈ। ਐਨ.ਕੇ.ਸ਼ਰਮਾ ਅੱਜ ਪਿੰਡ ਮੈਸ, ਦਾਣਾ ਮੰਡੀ ਭਾਦਸੋਂ, ਪਿੰਡ ਦੁੱਲਤੀ, ਨਰਾਤਾ ਕਲੋਨੀ, ਯੰਗ ਫਾਰਮ ਭਾਦਸੋਂ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਸ਼ਰਮਾ ਨੇ ਅੱਜ ਭਾਦਸੋਂ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹਵਾਈ ਅੱਡੇ ਦਾ ਨਿਰਮਾਣ, ਆਧੁਨਿਕ ਤਕਨੀਕ ਨਾਲ ਸੜਕਾਂ ਦਾ ਨਿਰਮਾਣ, ਥਰਮਲ ਪਲਾਂਟ ਨਿਰਮਾਣ, ਆਈ.ਟੀ ਸਿਟੀ, ਮੈਡੀਸਿਟੀ ਸਿਟੀ ਆਦਿ ਦਾ ਨਿਰਮਾਣ ਹੋਇਆ। ਪਿਛਲੇ ਕਰੀਬ ਅੱਠ ਸਾਲਾਂ ਤੋਂ ਪੰਜਾਬ ਦਾ ਵਿਕਾਸ ਰੁਕ ਗਿਆ ਹੈ। ਪੰਜਾਬ ਦੇ ਲੋਕ ਦੋ ਵਾਰ ਸਿਆਸਤ ਤਜਰਬਾ ਕਰਕੇ ਦੇਖ ਚੁੱਕੇ ਹਨ। ਹੁਣ ਉਹ ਇਸ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੰਨ ਚੁੱਕੇ ਹਨ ਕਿ ਸੂਬੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਸੰਭਵ ਹੈ।
ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਚਲਾਈ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਲੋਕਾਂ ਦਾ ਭਾਰੀ ਇਕੱਠ ਹੋ ਰਿਹਾ ਹੈ, ਉਸ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਅਜਿਹੇ ਆਗੂਆਂ ਨੂੰ ਵਾਗਡੋਰ ਸੌਂਪਣਾ ਚਾਹੁੰਦੇ ਹਨ ਜੋ ਕੇਂਦਰ ’ਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਪ੍ਰੋਗਰਾਮਾਂ ਦੌਰਾਨ ‘ਆਪ’ ਆਗੂਆਂ ਯਾਦਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਐਨ.ਕੇ. ਸ਼ਰਮਾ ਨੇ ‘ਆਪ’ ਛੱਡਣ ਵਾਲੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਲਖਵੀਰ ਲੌਟ, ਅਕਾਲੀ ਆਗੂ ਬਘੇਲ ਸਿੰਘ, ਵਪਾਰ ਵਿੰਗ ਭਾਦਸੋਂ ਦੇ ਪ੍ਰਧਾਨ ਰਣਧੀਰ ਸਿੰਘ ਢੀਂਡਸਾ, ਸਤਿੰਦਰ ਟੌਹੜਾ, ਸਰਕਲ ਜਥੇਦਾਰ ਗੁਰਜੰਟ ਸਿੰਘ, ਰਣਜੀਤ ਘੁੰਦਰ, ਗੁਰਤੇਜ ਤੇਜੀ, ਸੋਨੀ ਭੁੱਲਰ, ਚੇਤਨ ਸ਼ਰਮਾ, ਗੋਪੀ ਮਿਸ਼ਰਾ, ਪਾਲ ਸਹੋਲੀ, ਜੱਸਾ ਖੋਖ, ਗੁਰਸੇਵਕ ਸਿੰਘ ਗੋਲੀ, ਸੁਰਜੀਤ ਸਿੰਘ ਨੰਬਰਦਾਰ, ਸੁਖਜੀਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top