Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 1:59 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ

ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ

ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ
ਚੋਣ ਮੁਹਿੰਮ ਨੂੰ ਲੋਕਾਂ ਵੱਲੋਂ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਹੋ ਗਿਆ ਕਿ ਅਕਾਲੀ ਦਲ ਦੀ ਜਿੱਤ ਪੱਕੀ: ਐਨ ਕੇ ਸ਼ਰਮਾ
ਸੁਰਜੀਤ ਰੱਖੜਾ, ਬੀਬੀ ਮੁਖਮੇਲਪੁਰ,ਚਰਨਜੀਤ ਬਰਾੜ, ਭੁਪਿੰਦਰ ਸ਼ੇਖੂਪੁਰਾ, ਕਬੀਰ ਦਾਸ,ਬਿੱਟੂ ਚੱਠਾ, ਮੱਖਣ ਲਾਲਕਾ, ਸੁਰਜੀਤ ਸਿੰਘ ਗੜ੍ਹੀ ਸਮੇਤ ਉਦਘਾਟਨ ਮੌਕੇ ਵੱਡੇ ਆਗੂ ਪਹੁੰਚੇ
ਪਟਿਆਲਾ, 7 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਅੱਜ ਕੇਂਦਰੀ  ਜੇਲ੍ਹ ਰੋਡ ਪਟਿਆਲਾ ’ਤੇ ਹੋਟਲ ਸ਼ੌਰਿਆ ਦੇ ਨੇੜੇ ਕੀਤਾ ਗਿਆ।
ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਹੋਇਆ ਤੇ ਫਿਰ ਅਰਦਾਸ ਕਰ ਕੇ ਦਫਤਰ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ ਐਲ ਏ ਹਰਪ੍ਰੀਤ ਕੌਰ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਜਸਪਾਲ ਸਿੰਘ ਬਿੱਟੂ ਚੱਠਾ, ਅਮਰਿੰਦਰ ਸਿੰਘ ਬਜਾਜ, ਇੰਦਰਮੋਹਨ ਸਿੰਘ ਬਜਾਜ, ਕਬੀਰ ਦਾਸ, ਭੁਪਿੰਦਰ ਸ਼ੇਖੂਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਜਿਸ ਤਰੀਕੇ ਦਾ ਹੁੰਗਾਰਾ ਚੋਣ ਮੁਹਿੰਮ ਵਾਸਤੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ ਹਲਕੇ ਤੋਂ ਅਕਾਲੀ ਦਲ ਦੀ ਜਿੱਤ ਪੱਕੀ ਹੈ। ਉਹਨਾਂ ਕਿਹਾ ਕਿ ਲੋਕਾਂ ਵਿਚ ਉਹਨਾਂ ਦੀ ਚੋਣ ਮੁਹਿੰਮ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਜਿਸ ਲਈ ਉਹ ਬਹੁਤ ਧੰਨਵਾਦੀ ਹਨ। ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਹੁਣ ਸਿਰਫ 20 ਦਿਨਾਂ ਦਾ ਸਮਾਂ ਰਹਿ ਗਿਆ ਹੈ ਜਿਸ ਦੌਰਾਨ 13 ਤਾਰੀਕ ਨੂੰ ਸਮਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਕੱਢਣਗੇ ਅਤੇ ਇਸ ਮਗਰੋਂ 27 ਮਈ ਨੂੰ ਫਿਰ ਤੋਂ ਸਰਦਾਰ ਬਾਦਲ ਦੇ ਪ੍ਰੋਗਰਾਮ ਹਲਕੇ ਵਿਚ ਰੱਖੇ ਜਾਣਗੇ।
ਉਹਨਾਂ ਨੇ ਸਮੂਹ ਹਲਕਾ ਇੰਚਾਰਜਾਂ, ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਇਕੱਲੇ ਇਕੱਲੇ ਘਰ ਤੇ ਇਕੱਲੇ ਇਕੱਲੇ ਵੋਟ ਤੱਕ ਪਹੁੰਚ ਕਰਨ ਦਾ ਹੈ, ਇਸ ਲਈ ਉਹ ਹੁਣ ਤੋਂ ਹੀ ਫੀਲਡ ਵਿਚ ਡੱਟ ਜਾਣ।
ਉਹਨਾਂ ਕਿਹਾ ਕਿ ਇਕ ਪਾਸੇ ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ ਤਾਂ ਦੂਜੇ ਪਾਸੇ ਭਾਜਪਾ ਤੇ ਆਪ ਕਿਸਾਨ ਵਿਰੋਧੀ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ 24 ਪਿੰਡਾਂ ਦੇ 400 ਕਿਸਾਨ ਪਰਿਵਾਰਾਂ ਨੂੰ ਉਹਨਾਂ ਦੀ ਐਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ ਨਹੀਂ ਦੁਆ ਸਕੇ ਜਿਸ ਕਾਰਨ ਇਹਨਾਂ ਪਿੰਡਾਂ ਵਾਲਿਆਂ ਨੇ ਆਪ ਤੇ ਭਾਜਪਾ ਦੇ ਉਮੀਦਵਾਰਾਂ ਦਾ ਪਿੰਡਾਂ ਵਿਚ ਦਾਖਲਾ ਬੰਦ ਕੀਤਾ ਹੋਇਆ ਹੈ।
ਉਹਨਾਂ ਕਿਹਾ ਕਿ ਇਸੇ ਤਰੀਕੇ ਡਾ. ਗਾਂਧੀ ਨੂੰ ਉਮੀਦਵਾਰ ਬਣਾਉਣ ’ਤੇ ਕਾਂਗਰਸ ਦੇ ਵਰਕਰ ਦੁਖੀ ਹਨ ਤੇ ਉਹਨਾਂ ਵਿਚ ਰੋਸ ਹੈ। ਉਹਨਾਂ ਕਿਹਾ ਕਿ ਹੁਣ ਢੁਕਵਾਂ ਸਮਾਂ ਹੈ ਕਿ ਹਰ ਵਰਗ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਜਾਵੇ।
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਲੋਕਾਂ ਵਿਚ ਭਾਜਪਾ, ਆਪ ਤੇ ਕਾਂਗਰਸ ਤਿੰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਰੋਹ ਹੈ ਤੇ ਲੋਕ ਅਕਾਲੀ ਦਲ ਦੀ ਡਟਵੀਂ ਹਮਾਇਤ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਤੇ ਆਪ ਦੇ 7 ਸਾਲਾਂ ਦੇ ਰਾਜ ਵਿਚ ਜਿਥੇ ਪਿੰਡਾਂ ਤੇ ਸ਼ਹਿਰਾਂ ਵਿਚ ਸੜਕਾਂ ਤੇ ਸੀਵਰੇਜ ਸਪਲਾਈ ਦਾ ਬੁਰਾ ਹਾਲ ਹੈ, ਉਥੇ ਹੀ  ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਸਮੇਤ ਹੋਰ ਸਮਾਜ ਭਲਾਈ ਲਾਭ ਬੰਦ ਕਰਨ ਕਰਕੇ ਲੋਕਾਂ ਵਿਚ ਬਹੁਤ ਗੁੱਸਾ ਹੈ।
ਇਸ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਬੀਬੀ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਕਬੀਰ ਦਾਸ, ਜਸਪਾਲ ਸਿੰਘ ਬਿੱਟੂ ਚੱਠਾ, ਅਮਿਤ ਰਾਠੀ ਸ਼ਹਿਰੀ ਪ੍ਰਧਾਨ ਅਤੇ ਸੁਖਵਿੰਦਰਪਾਲ ਸਿੰਘ ਮਿੰਟਾ,ਅਮਰਿੰਦਰ ਸਿੰਘ ਬਜਾਜ, ਸੁਰਜੀਤ ਸਿੰਘ ਗੜ੍ਹੀ ਆਦਿ ਨੇ ਵੀ ਸੰਬੋਧਨ ਕੀਤਾ। ਸਟੇਜ ਸੰਚਾਲਨ ਮਹਿੰਦਰ ਸਿੰਘ ਸੋਢੀ ਨੇ ਕੀਤਾ।

Advertisement
Advertisement
Advertisement
Advertisement
Scroll to Top