ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ
ਦੁਆਰਾ: Punjab Bani ਪ੍ਰਕਾਸ਼ਿਤ :Thursday, 18 April, 2024, 12:29 PM

ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ
ਕੋਲਕਾਤਾ: ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਸ਼ਕਤੀਪੁਰ ਵਿੱਚ ਅੱਜ ਸ਼ਾਮ ਨੂੰ ਰਾਮਨੌਮੀ ਸਬੰਧੀ ਸ਼ੋਭਾ ਯਾਤਰਾ ਦੌਰਾਨ ਹੋਏ ਧਮਾਕੇ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਜ਼ਖਮੀ ਔਰਤ ਨੂੰ ਮੁਰਸ਼ਿਦਾਬਾਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ, “ਧਮਾਕਾ ਅੱਜ ਸ਼ਾਮ ਨੂੰ ਹੋਇਆ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਅਸੀਂ ਘਟਨਾ ਦੀ ਜਾਂਚ ਕਰ ਰਹੇ ਹਾਂ।’’ ਹਾਲਾਂਕਿ, ਅਧਿਕਾਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਧਮਾਕਾ ਬੰਬ ਨਾਲ ਹੋਇਆ ਜਾਂ ਕਿਸੇ ਹੋਰ ਕਾਰਨ ਕਰ ਕੇ ਹੋਇਆ।
