Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਫੈਸਲਾ : ਬੱਚੀ ਦਿਲਰੋਜ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 18 April, 2024, 12:48 PM

ਫੈਸਲਾ : ਬੱਚੀ ਦਿਲਰੋਜ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜਾ
ਲੁਧਿਆਣਾ : ਲੁਧਿਆਣਾ ਅਦਾਲਤ ਨੇ 3 ਸਾਲਾ ਮਾਸੂਮ ਬੱਚੀ ਦਿਲਰੋਜ਼ ਦੇ ਕਤਲ ਮਾਮਲੇ ‘ਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਬੱਚੀ ਦੀ ਕਾਤਲ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ।
ਦੱਸ ਦਈਏ ਕਿ ਲੁਧਿਆਣਾ ਵਿੱਚ ਸਾਲ 2021 ‘ਚ 3 ਸਾਲ ਦੀ ਮਾਸੂਮ ਬੱਚੀ ਦਿਲਰੋਜ਼ ਨੂੰ ਬੜੀ ਬੇਹਰਿਮੀ ਨਾਲ ਜਿੰਦਾ ਰੇਤੇ ਵਿੱਚ ਦੱਬ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਉਪਰੰਤ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਨੇ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ।



Scroll to Top