ਲੋਕ ਸਭਾ ਚੋਣਾਂ : ਰਵਨੀਤ ਬਿੱਟੂ ਨੇ ਕੀਤਾ ਰਾਜਾ ਵੜਿੰਗ ਦੇ ਜਵਾਬ ਤੇ ਪਲਟਵਾਰ
ਦੁਆਰਾ: Punjab Bani ਪ੍ਰਕਾਸ਼ਿਤ :Thursday, 18 April, 2024, 12:52 PM

ਲੋਕ ਸਭਾ ਚੋਣਾਂ : ਰਵਨੀਤ ਬਿੱਟੂ ਨੇ ਕੀਤਾ ਰਾਜਾ ਵੜਿੰਗ ਦੇ ਜਵਾਬ ਤੇ ਪਲਟਵਾਰ
ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ‘ਚ ਲੱਗੀਆਂ ਸਾਰੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ ‘ਚ ਜੁਟੀਆਂ ਹੋਈਆਂ ਹਨ। ਪੰਜਾਬ ਦੇ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਵੱਲੋਂ ਚੋਣ ਪ੍ਰਚਾਰ ਲਈ ਬੋਰਡ ‘ਤੇ ਆਪਣੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵੜਿੰਗ ਵੱਲੋਂ ਕੀਤੇ ਟਵੀਟ ’ਤੇ ਰਵਨੀਤ ਬਿੱਟੂ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬੇਅੰਤ ਸਿੰਘ ਦੀ ਕੁਰਬਾਨੀ ਨੂੰ ਮਾਨਤਾ ਨਹੀਂ ਦਿੱਤੀ ਹੈ। ਕਾਂਗਰਸ ਭਵਨ ਸਾਹਮਣੇ ਤੋਂ ਕਿਉਂ ਹਟਾਇਆ ਬੇਅੰਤ ਸਿੰਘ ਦਾ ਬੁੱਤ। ਦੱਸ ਦਈਏ ਕਿ ਭਾਜਪਾ ਦੇ ਪੋਸਟਰ ’ਤੇ ਬੇਅੰਤ ਸਿੰਘ ਦੀ ਤਸਵੀਰ ਵੇਖ ਕੇ ਰਾਜਾ ਵੜਿੰਗ ਭੜਕ ਗਏ ਹਨ। ਜਿਸ ਦਾ ਬਿੱਟੂ ਨੇ ਪਲਟਵਾਰ ਕੀਤਾ ਹੈ।
