Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:57 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਦੁਆਰਾ: Punjab Bani ਪ੍ਰਕਾਸ਼ਿਤ :Friday, 19 April, 2024, 06:24 PM

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

103 ਵਿਦਿਆਰਥੀਆਂ ਵਿੱਚੋਂ 96 ਦੀ ਆਈ ਫਸਟ ਡਵੀਜ਼ਨ
ਪਟਿਆਲਾ ( ) – ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਅਨੁਸਾਰ ਸਰਕਾਰੀ ਹਾਈ ਸਕੂਲ ਕਰਹਾਲੀ ਦਾ ਨਤੀਜਾ ਸੌ ਫੀਸਦੀ ਰਿਹਾ । ਦਸਵੀਂ ਜਮਾਤ ਦੇ 103 ਵਿਦਿਆਰਥੀਆਂ ਵਿੱਚੋਂ 96 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਇਲਾਕੇ ਵਿੱਚ ਰੌਸ਼ਨ ਕਰ ਦਿੱਤਾ । ਸਕੂਲ ਮੁਖੀ ਗੁਰਪ੍ਰੀਤ ਸਿੰਘ ਢਿੱਲੋਂ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਿਸ਼ੇਸ਼ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ ਅਤੇ ਸਮੂਹ ਅਧਿਆਪਕਾਂ ਵਲੋਂ ਕੀਤੀ ਮਿਹਨਤ ਦੀ ਪ੍ਰਸੰਸਾ ਕੀਤੀ । ਸਕੂਲ ਦੇ ਮੈਥ ਅਧਿਆਪਕ ਨਵਨੀਤ ਸਿੰਘ ਢਿੱਲੋਂ ਨੇ ਦੱਸਿਆ ਕਿ 103 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਅਤੇ 19 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ । ਉਨ੍ਹਾਂ ਦੱਸਿਆ ਕਿ ਸਮੂਹ ਵਿਦਿਆਰਥੀ ਸਮੂਹ ਵਿਸ਼ਿਆਂ ਵਿੱਚੋਂ ਪਾਸ ਹੋਏ ਹਨ ਅਤੇ ਕਿਸੇ ਵਿਦਿਆਰਥੀ ਦੀ ਕੋਈ ਵੀ ਰੀਅਪੀਅਰ ਨਹੀਂ ਆਈ ਹੈ । ਇਸ ਮੌਕੇ ਕੇਸ਼ਵ ਕੁਮਾਰ, ਮਨਦੀਪ ਸਿੰਘ, ਅੰਜੂ ਸ਼ਰਮਾ, ਮੋਨਿਕਾ ਸਿੰਗਲਾ, ਗਗਨਦੀਪ ਸਿੰਘ, ਬਲਜਿੰਦਰ ਸਿੰਘ, ਨੈਨਸੀ, ਰੁਪਿੰਦਰ ਕੌਰ, ਜਤਿੰਦਰ ਸਿੰਘ, ਰਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਕਿਰਨਦੀਪ ਕੌਰ, ਸੁਖਜਿੰਦਰ ਸਿੰਘ, ਸੋਨੀਆ ਲੁਥਰਾ, ਕਿਰਨਜੀਤ ਕੌਰ, ਹਰਪ੍ਰੀਤ ਕੌਰ, ਚਰਨਜੀਤ ਕੌਰ, ਕੁਲਵਿੰਦਰ ਕੌਰ, ਪ੍ਰੀਤਇੰਦਰ ਸਿੰਘ, ਵੀਰਪਾਲ ਕੌਰ ਆਦਿ ਹਾਜ਼ਰ ਸਨ ।



Scroll to Top