Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ

ਦੁਆਰਾ: Punjab Bani ਪ੍ਰਕਾਸ਼ਿਤ :Friday, 19 April, 2024, 06:32 PM

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ
ਪਟਿਆਲਾ, 19 ਅਪ੍ਰੈਲ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਖਾਸ ਤੌਰ ਤੇ ਸਰਫੇਸ ਸੀਡਿੰਗ ਤਕਨੀਕ ਨਾਲ ਬੀਜੀ ਕਣਕ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਸ ਤਕਨੀਕ ਨਾਲ ਬੀਜੇ ਪਲਾਟ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਖੇਤ ਦਿਵਸ ਵਿਚ ਪਟਿਆਲਾ ਜ਼ਿਲ੍ਹੇ ਦੇ ਕਰੀਬ 52 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸੰਭਾਲਣ ਅਤੇ ਸਰਫੇਸ ਸੀਡਰ ਤਕਨੀਕ ਨਾਲ ਕਣਕ ਬੀਜਣ ਦੇ ਫ਼ਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਜ਼ਮੀਨ ਵਿਚ ਹੀ ਵਾਹੁਣ ਨਾਲ ਮਿੱਟੀ ਵਿਚ ਬੂਟਿਆਂ ਲਈ ਉਪਲਬਧ ਹੋਣ ਵਾਲੇ ਉਪਜਾਊ ਤੱਤਾਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ।
ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਸਰਫੇਸ ਸੀਡਰ ਨਾਲ ਬੀਜੀ ਕਣਕ ਵਿਚ ਨਦੀਨਾਂ ਦੀ ਸਮੱਸਿਆ ਬਹੁਤ ਘੱਟ ਆਉਂਦੀ ਹੈ ਅਤੇ ਨਦੀਨ-ਨਾਸ਼ਕਾਂ ਦੀ ਵਰਤੋਂ ਤੋਂ ਬਗੈਰ ਹੀ ਫ਼ਸਲ ਦਾ ਵਧੀਆ ਝਾੜ ਲਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੀਜ ਸੋਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਵੀ ਕੀਤੀ ਕਿ ਖੇਤੀਬਾੜੀ ਯੂਨੀਵਰਸਿਟੀ ਦੀ ਸਿਫ਼ਾਰਸ਼ ਅਨੁਸਾਰ ਬੀਜ ਸੋਧ ਕੇ ਹੀ ਹਰ ਫ਼ਸਲ ਬੀਜੀ ਜਾਵੇ। ਸਰਫੇਸ ਸੀਡਿੰਗ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਟ ਦੇ ਦੌਰੇ ਸਮੇਂ ਕਿਸਾਨਾਂ ਵੱਲੋਂ ਇਸ ਤਕਨੀਕ ਬਾਰੇ ਪੁੱਛੇ ਗਏ ਸਵਾਲਾਂ ਦੇ ਜੁਆਬ ਵੀ ਦਿੱਤੇ ਗਏ। ਆਏ ਹੋਏ ਕਿਸਾਨਾਂ ਨੇ ਇਸ ਪ੍ਰਦਰਸ਼ਨੀ ਪਲਾਟ ਵਿਚ ਬੀਜੀ ਕਣਕ ਦੀ ਪ੍ਰਸ਼ੰਸਾ ਕਰਦਿਆਂ ਅਗਲੇ ਸਾਲ ਇਸ ਤਰੀਕੇ ਨੂੰ ਅਪਣਾਉਣ ਦਾ ਇਰਾਦਾ ਵੀ ਜ਼ਾਹਿਰ ਕੀਤਾ। ਸ. ਨਰਿੰਦਰ ਸਿੰਘ ਦਿੱਤੂਪੁਰ ਨੇ ਵੀ ਪਰਾਲੀ ਸਾਂਭਣ ਦੀਆਂ ਤਕਨੀਕਾਂ ਬਾਰੇ ਆਪਣੇ ਵਿਚਾਰ ਦਿੱਤੇ ਅਤੇ ਕੇ.ਵੀ.ਕੇ. ਮਾਹਿਰਾਂ ਦੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।



Scroll to Top