Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪਾਣੀ, ਧਰਤੀ ਅਤੇ ਹਵਾ ਨੂੰ ਬਚਾਉਣ ਲਈ ਮਨੁੱਖੀ ਸੋਚ ਵਿੱਚ ਤਬਦੀਲੀ ਲਿਆਉਣ ਦੀ ਲੋੜ-ਪ੍ਰੋ. ਅਰਵਿੰਦ

ਦੁਆਰਾ: Punjab Bani ਪ੍ਰਕਾਸ਼ਿਤ :Friday, 19 April, 2024, 06:33 PM

ਪਾਣੀ, ਧਰਤੀ ਅਤੇ ਹਵਾ ਨੂੰ ਬਚਾਉਣ ਲਈ ਮਨੁੱਖੀ ਸੋਚ ਵਿੱਚ ਤਬਦੀਲੀ ਲਿਆਉਣ ਦੀ ਲੋੜ-ਪ੍ਰੋ. ਅਰਵਿੰਦ
-ਡਾ. ਸੁਰਿੰਦਰਪਾਲ ਮੰਡ ਦੀ ਪੁਸਤਕ ‘ਧਰਤੀ ਦੀ ਵਾਰ’ `ਤੇ ਕਰਵਾਈ ਗੋਸ਼ਟੀ ਦੌਰਾਨ ਪ੍ਰਗਟਾਏ ਵਿਚਾਰ
-ਕਹਾਣੀਕਾਰ ਵਰਿਆਮ ਸੰਧੂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ
ਪਟਿਆਲਾ, 19 ਅਪ੍ਰੈਲ
ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਪਾਣੀ, ਧਰਤੀ ਅਤੇ ਹਵਾ ਨੂੰ ਬਚਾਉਣ ਲਈ ਮਨੁੱਖੀ ਸੋਚ ਵਿੱਚ ਪਰਿਵਰਤਨ ਲਿਆਂਦੇ ਜਾਣ ਦੀ ਜ਼ਰੂਰਤ ਹੈ।
ਅੱਜ ਕਲਾ ਭਵਨ ਵਿਖੈ ਡਾ. ਸੁਰਿੰਦਰਪਾਲ ਸਿੰਘ ਮੰਡ ਦੀ ਪੁਸਤਕ ‘ਧਰਤੀ ਦੀ ਵਾਰ’ `ਤੇ ਚਰਚਾ ਦੌਰਾਨ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਅਰਵਿੰਦ ਨੇ ਕਿਹਾ ਕਿ ਜੇ ਅਸੀਂ ਪਾਣੀ, ਧਰਤੀ ਅਤੇ ਹਵਾ ਨੂੰ ਹੋ ਰਹੀ ਦੁਰਦਸ਼ਾ ਤੋਂ ਨਾ ਬਚਾਇਆ ਤਾਂ ਧਰਤੀ ਤੋਂ ਵਿਕਸਿਤ ਜੀਵਾਂ ਦਾ ਅੰਤ ਤਾਂ ਹੋ ਹੀ ਜਾਵੇਗਾ। ਪੁਸਤਕ ਦੇ ਹਵਾਲੇ ਨਾਲ਼ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਮਨੁੱਖ ਅਤੇ ਇਸ ਵਰਗੇ ਹੋਰ ਜੀਵ ਸਿਰਫ਼ ਸੁੰਤਲਿਤ ਵਾਤਾਵਰਣ ਵਾਲ਼ੇ ਮਾਹੌਲ ਵਿੱਚ ਹੀ ਜਿਉਂਦੇ ਰਹਿ ਸਕਦੇ ਹਨ। ਇਸ ਲਈ ਆਪੋ ਆਪਣੇ ਹਿੱਸੇ ਦਾ ਯੋਗਦਾਨ ਪਾ ਕੇ ਇਸ ਸੰਤੁਲਨ ਨੂੰ ਕਾਇਮ ਰੱਖਣ ਵਿੱਚ ਮਦਦ ਕਰਨੀ ਚਾਹੀਦੀ ਹੈ। ਪੁਸਤਕ ਦੇ ਹਵਾਲੇ ਨਾਲ਼ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਇਸ ਵਿੱਚ ‘ਵਾਰ’ ਵਰਗੀ ਪੁਰਾਣੀ ਵਿਧਾ ਨੂੰ ਲੇਖਕ ਨੇ ਆਪਣੀ ਗੱਲ ਕਹਿਣ ਦੇ ਮਾਧਿਅਮ ਵਜੋਂ ਚੁਣਿਆ ਹੈ।
ਉੱਘੇ ਪੰਜਾਬੀ ਲੇਖਕ ਵਰਿਆਮ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਆਪਣੇ ਭਾਸ਼ਣ ਦੌਰਾਨ ਡਾ. ਸੁਰਿੰਦਰਪਾਲ ਸਿੰਘ ਮੰਡ ਦੀ ਸ਼ਖ਼ਸੀਅਤ ਅਤੇ ਆਪਣੇ ਨਾਲ਼ ਵਿਸ਼ੇਸ਼ ਸਾਂਝ ਬਾਰੇ ਗੱਲ ਕਰਦਿਆਂ ਵੱਖ-ਵੱਖ ਵਿਸਿ਼ਆਂ ਉੱਤੇ ਅਹਿਮ ਟਿੱਪਣੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਡਾ. ਮੰਡ ਇੱਕ ਸਮਰੱਥ ਲੇਖਕ ਹੋਣ ਦੇ ਨਾਲ਼ ਨਾਲ਼ ਵਿਦਿਆਰਥੀ ਆਗੂ ਵਜੋਂ ਵੀ ਵਿਚਰਦੇ ਰਹੇ ਹਨ। ਸੰਘਰਸ਼ਾਂ ਦੇ ਅਨੁਭਵ ਨਾਲ਼ ਜੁੜਿਆ ਜੁਝਾਰੂ ਜਜ਼ਬੇ ਕਾਰਨ ਹੀ ਸ਼ਾਇਦ ਉਨ੍ਹਾਂ ਨੇ ‘ਵਾਰ’ ਜਿਹੀ ਸਾਹਤਿਕ ਵਿਧਾ ਨੂੰ ਆਪਣੀ ਗੱਲ ਕਹਿਣ ਲਈ ਚੁਣਿਆ ਹੈ। ਪੁਸਤਕ ਦੇ ਸਿਰਲੇਖ ਅਤੇ ਵਿਸ਼ੇ ਦੇ ਹਵਾਲੇ ਨਾਲ਼ ਗੱਲ ਕਰਦਿਆਂ ਉਨ੍ਹਾਂ ਇੱਕ ਟਿੱਪਣੀ ਵਿੱਚ ਕਿਹਾ ਕਿ ਜੋ ਵਿਅਕਤੀ ਆਪਣੀ ਮਾਂ ਅਤੇ ਧਰਤੀ ਮਾਂ ਨੂੰ ਪਿਆਰ ਨਹੀਂ ਕਰਦਾ ਉਹ ਹੋਰ ਕਿਸੇ ਨੂੰ ਵੀ ਪਿਆਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਡਾ. ਮੰਡ ਨੇ ਸਾਡੇ ਵਿਰਸੇ ਨਾਲ਼ ਸੰਬੰਧਤ ਢਾਡੀਆਂ ਵੱਲੋਂ ਲਿਖੀ ਅਤੇ ਗਾਈ ਜਾਂਦੀ ਵਾਰ-ਪਰੰਪਰਾ ਨੂੰ ਅੱਗੇ ਵਧਾਉਣ ਆਪਣਾ ਯੋਗਦਾਨ ਪਾਇਆ ਹੈ।
ਡਾ. ਸੁਰਿੰਦਰਪਾਲ ਸਿੰਘ ਮੰਡ ਨੇ ਆਪਣੀ ਲੇਖਣੀ ਸੰਬੰਧੀ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਸ ਦੇ ਮਨ ਵਿੱਚ ਲੇਖਕ ਹੋਣ ਦੇ ਨਾਤੇ ਇਹ ਗੱਲ ਹਮੇਸ਼ਾ ਵਾਰ-ਵਾਰ ਆਉਂਦੀ ਸੀ ਕਿ ਉਸ ਨੂੰ ਦਿਨ-ਬ-ਦਿਨ ਪਲੀਤ ਹੋ ਰਹੀ ਧਰਤੀ ਮਾਂ ਬਾਰੇ ਕੁੱਝ ਲਿਖਣਾ ਚਾਹੀਦਾ ਹੈ। ਇਹੋ ਗੱਲ ਵਿਸ਼ਾ ਚੋਣ ਦਾ ਸਬੱਬ ਅਤੇ ਪ੍ਰੇਰਣਾ ਬਣੀ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਸਮਝਣਾ ਚਾਹੀਦਾ ਹੈ ਕਿ ਧਰਤੀ ਮਾਂ ਦਾ ਰੁਤਬਾ ਬਹੁਤ ਵੱਡਾ ਹੈ। ਇਸ ਦੀ ਬਰਕਰਾਰੀ ਲਈ ਹਰ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਜੰਗਾਂ ਯੁੱਧਾਂ ਅਤੇ ਪ੍ਰਦੂਸ਼ਣ ਜਿਹੀਆਂ ਅਲਾਮਤਾਂ ਨਾਲ਼ ਧਰਤੀ ਮਾਂ ਨੂੰ ਪਹੁੰਚਾਏ ਜਾ ਰਹੇ ਨੁਕਸਾਨ ਸੰਬੰਧੀ ਰੁਝਾਨਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ।
ਪ੍ਰੋਗਰਾਮ ਦੌਰਾਨ ਡਾ. ਸੁਰਿੰਦਰਪਾਲ ਮੰਡ ਦੀ ਬੇਟੀ ਡਾ. ਮਲਿਕਾ ਮੰਡ ਨੇ ਪੁਸਤਕ ਬਾਰੇ ਸੰਖੇਪ ਪਰਚਾ ਪੜ੍ਹਿਆ ਜਦੋਂ ਕਿ ਛੋਟੀਆਂ ਬੇਟੀਆਂ ਮੰਨਤ ਮੰਡ ਅਤੇ ਸੀਰਤ ਮੰਡ ਨੇ ‘ਧਰਤੀ ਦੀ ਵਾਰ’ ਪੁਸਤਕ ਵਿੱਚੋਂ ਕੁੱਝ ਵਾਰਾਂ ਦਾ ਗਾਇਨ ਕੀਤਾ। ਪ੍ਰੋਗਰਾਮ ਦਾ ਸਵਾਗਤੀ ਭਾਸ਼ਣ ਵਿਭਾਗ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਦਿੱਤਾ ਜਦੋਂ ਕਿ ਧੰਨਵਾਦੀ ਸ਼ਬਦ ਡਾ. ਗਗਨਦੀਪ ਥਾਪਾ ਨੇ ਬੋਲੇ। ਉਪ-ਕੁਲਪਤੀ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਵੀ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਰਹੇ। ਮੰਚ ਸੰਚਾਲਨ ਦਾ ਕਾਰਜ ਡਾ. ਹਰਿੰਦਰ ਕੌਰ ਹੁੰਦਲ ਨੇ ਕੀਤਾ।



Scroll to Top