ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਦੁਆਰਾ: Punjab Bani ਪ੍ਰਕਾਸ਼ਿਤ :Saturday, 20 April, 2024, 03:02 PM

ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ:  ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਹਨਾਂ ਦੇ ਨਾਲ ਕੈਬਨਟ ਮੰਤਰੀ ਬਲਕਾਰ ਸਿੰਘ ਵੀ ਮੌਜੂਦ ਸਨ।ਪਵਨ ਕੁਮਾਰ ਟੀਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਤੋਂ ਲੋਕਸਭਾ ਸੀਟ ਲਈ ਉਮੀਦਵਾਰ ਹਨ ਅਤੇ ਅੱਜ ਉਹਨਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ ।