ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿੱਚ ਕੀਤਾ ਚੋਣ ਰੈਲੀ ਨੂੰ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿੱਚ ਕੀਤਾ ਚੋਣ ਰੈਲੀ ਨੂੰ ਸੰਬੋਧਨ
ਦਿਲੀ : ਲੋਕ ਸਭਾ ਚੋਣਾਂ ਦੇ ਦੂਜੇ ਗੇੜ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ ਅਤੇ ਕਾਂਗਰਸ ‘ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਜਲੌਰ-ਸਿਰੋਹੀ ਲੋਕ ਸਭਾ ਹਲਕੇ ਦੇ ਭਿੰਮਾਲ ਵਿੱਚ ਕਿਹਾ ਕਿ ਕਾਂਗਰਸ ਅਸਥਿਰਤਾ ਦਾ ਪ੍ਰਤੀਕ ਹੈ। ਅੱਜ ਕਾਂਗਰਸ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਉਸ ਕੋਲ ਉਮੀਦਵਾਰ ਵੀ ਨਹੀਂ ਹਨ। ਭੀਨਮਾਲ ਵਿੱਚ ਇਕੱਠੇ ਹੋਏ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਦੀਆਂ ਉੱਜਵਲਾ ਗੈਸ ਯੋਜਨਾ ਅਤੇ ਪੀਐਮ ਆਵਾਸ ਸਮੇਤ ਵੱਖ-ਵੱਖ ਯੋਜਨਾਵਾਂ ਦਾ ਵੇਰਵਾ ਦਿੱਤਾ।
ਕਾਂਗਰਸ ‘ਤੇ ਹਮਲਾ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ‘ਚ ਸਰਕਾਰ ਰਿਮੋਟ ਕੰਟਰੋਲ ਨਾਲ ਚਲਦੀ ਸੀ। ਉਨ੍ਹਾਂ ਨੇ ਉਨ੍ਹਾਂ ਦਾ ਨਾਂ ਲਏ ਬਿਨਾਂ ਸੋਨੀਆ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਲੋਕ ਚੋਣਾਂ ਨਹੀਂ ਜਿੱਤ ਸਕਦੇ, ਉਨ੍ਹਾਂ ਨੂੰ ਰਾਜ ਸਭਾ ਰਾਹੀਂ ਜਿਤਾ ਕੇ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਨੌਜਵਾਨ ਕਾਂਗਰਸ ਨੂੰ ਮੂੰਹ ਨਹੀਂ ਲਾਉਣਾ ਚਾਹੁੰਦੇ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਗਾਰੰਟੀ ਨੂੰ ਦੁਹਰਾਇਆ।
