ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲ ਕ੍ਰਿਸ਼ਨ ਨੂੰ ਜਨਤਕ ਤੋਰ ਤੇ ਮੁਆਫੀ ਮੰਗਣ ਲਈ ਕਿਹਾ
ਦੁਆਰਾ: Punjab Bani ਪ੍ਰਕਾਸ਼ਿਤ :Tuesday, 16 April, 2024, 03:53 PM
ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲ ਕ੍ਰਿਸ਼ਨ ਨੂੰ ਜਨਤਕ ਤੋਰ ਤੇ ਮੁਆਫੀ ਮੰਗਣ ਲਈ ਕਿਹਾ
ਨਵੀਂ ਦਿੱਲੀ, 16 ਅਪਰੈਲ
ਸੁਪਰੀਮ ਕੋਰਟ ਨੇ ਅੱਜ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਨੂੰ ਭਰਮਾਊ ਇਸ਼ਤਿਹਾਰਬਾਜ਼ੀ ਮਾਮਲੇ ’ਚ ਜਨਤਕ ਮੁਆਫੀ ਮੰਗਣ ਲਈ ਹਫਤੇ ਦਾ ਸਮਾਂ ਦਿੱਤਾ ਪਰ ਕਿਹਾ ਕਿ ਇਸ ਪੜਾਅ ‘ਤੇ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਜਾਵੇਗੀ। ਸੁਣਵਾਈ ਦੌਰਾਨ ਰਾਮਦੇਵ ਅਤੇ ਬਾਲਕ੍ਰਿਸ਼ਨ ਦੋਵੇਂ ਹਾਜ਼ਰ ਸਨ ਅਤੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ।