ਲੋਕ ਸਭਾ ਚੋਣਾਂ : ਭਾਜਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Tuesday, 16 April, 2024, 03:45 PM

ਲੋਕ ਸਭਾ ਚੋਣਾਂ : ਭਾਜਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ : ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਬਠਿੰਡੇ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਆਪ ਨੇ ਵੀ ਲੋਕ ਸਭਾ ਚੋਣ 2024 ਲਈ ਆਪਣੀ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
