ਅਦਾਕਾਰ ਸਲਮਾਨ ਖਾਨ ਦੇ ਘਰ ਉਪਰ ਗੋਲੀਆਂ ਚਲਾਉਣ ਵਾਲੇ ਕਾਬੂ

ਦੁਆਰਾ: Punjab Bani ਪ੍ਰਕਾਸ਼ਿਤ :Tuesday, 16 April, 2024, 04:08 PM

ਅਦਾਕਾਰ ਸਲਮਾਨ ਖਾਨ ਦੇ ਘਰ ਉਪਰ ਗੋਲੀਆਂ ਚਲਾਉਣ ਵਾਲੇ ਕਾਬੂ
ਮੁੰਬਈ, 16 ਅਪਰੈਲ
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਕਥਿਤ ਤੌਰ ’ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਸਮੇਤ ਦੋ ਜਣਿਆਂ ਨੂੰ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਅਦਾਲਤ ਨੇ ਦੋਵਾਂ ਦਾ 25 ਅਪਰੈਲ ਤੱਕ ਪੁਲੀਸ ਰਿਮਾਂਡ ਦੇ ਦਿੱਤਾ ਹੈ। ਕੱਛ-ਪੱਛਮੀ ਡਿਪਟੀ ਇੰਸਪੈਕਟਰ ਜਨਰਲ ਮਹਿੰਦਰ ਬਗਾੜੀਆ ਨੇ ਦੱਸਿਆ ਕਿ ਬਿਹਾਰ ਦੇ ਰਹਿਣ ਵਾਲੇ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਦੇਰ ਰਾਤ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮਾਤਾ ਨੌਂ ਮਧ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ। ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਕੱਛ-ਪੱਛਮੀ ਅਤੇ ਮੁੰਬਈ ਪੁਲੀਸ ਦੀ ਸਾਂਝੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਨੂੰ ਮੁੰਬਈ ਪੁਲੀਸ ਦੇ ਸਪੁਰਦ ਕਰ ਦਿੱਤਾ ਗਿਆ ਹੈ ਕਿਉਂਕਿ ਸ਼ਿਕਾਇਤ ਉਥੇ ਦਰਜ ਹੈ।