Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:56 pm

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ

ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ

ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ, ਆਤਿਸ਼ੀ, ਸੌਰਭ ਭਾਰਦਵਾਜ ਅਤੇ ਜੈਸਮੀਨ ਸ਼ਾਹ ਨੇ ਪਾਰਟੀ ਨਾਲ ਸਬੰਧਿਤ ਮੁੱਦਿਆਂ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਵੈੱਬਸਾਈਟ ਵੀ ਲਾਂਚ ਕੀਤੀ ਗਈ। ਇਸ ਵੈੱਬਸਾਈਟ ਦਾ ਨਾਂ ‘ਆਪ ਕਾ ਰਾਮਰਾਜਯ’ ਰੱਖਿਆ ਗਿਆ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਰਾਮਨੌਮੀ ਹੈ, ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿਚ ਹਨ। ਉਨ੍ਹਾਂ ਨੇ ਦਿੱਲੀ ਵਿਚ ਰਾਮਰਾਜਯ ਦੇ ਸੰਕਲਪ ਉੱਤੇ ਸੱਚਮੁੱਚ ਕੰਮ ਕੀਤਾ ਹੈ। ਰਾਮਰਾਜਯ ਇਹੀ ਸੀ ਜਿੱਥੇ ਲੋਕਾਂ ਲਈ ਰਾਜ ਚਲਾਇਆ ਜਾਂਦਾ ਸੀ। ਕੇਜਰੀਵਾਲ ਵੀ ਇਹੀ ਕਰ ਰਿਹਾ ਹੈ। ਅਸੀਂ ਲੋਕਾਂ ਲਈ ਸਰਕਾਰ ਚਲਾ ਰਹੇ ਹਾਂ, ਜਿੱਥੇ ਬਿਜਲੀ, ਪਾਣੀ, ਬੱਚਿਆਂ ਦੀ ਚੰਗੀ ਸਿੱਖਿਆ ਅਤੇ ਲੋਕਾਂ ਦੇ ਚੰਗੇ ਇਲਾਜ ਦੀ ਗੱਲ ਹੁੰਦੀ ਹੈ।
ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਦੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਮਿਲ ਸਕੇਗਾ। ਜਿਹੜੇ ਲੋਕ ਸਾਡਾ ਕੰਮ ਦੇਖਣਾ ਚਾਹੁੰਦੇ ਹਨ, ਉਹ ਸਾਡੀ ਵੈੱਬਸਾਈਟ ‘ਤੇ ਜਾ ਕੇ ਦੇਖਣ ਕਿ ਸਾਡੀ ਸਰਕਾਰ ਨੇ ਦਿੱਲੀ ਅਤੇ ਪੰਜਾਬ ‘ਚ ਕੀ ਕੰਮ ਕੀਤਾ ਹੈ। ਭਗਵਾਨ ਰਾਮ ਨੂੰ ਆਪਣੇ ਰਾਜ ਲਈ ਬਹੁਤ ਸੰਘਰਸ਼ ਕਰਨਾ ਪਿਆ, ਇਸੇ ਤਰ੍ਹਾਂ ਕੇਜਰੀਵਾਲ ਨੂੰ ਵੀ ਬਹੁਤ ਸੰਘਰਸ਼ ਕਰਨਾ ਪੈ ਰਿਹਾ ਹੈ।

Advertisement
Advertisement
Advertisement
Advertisement
Scroll to Top