Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਈ ਮੁਠਭੇੜ, ਕਈ ਨਕਸਲੀ ਮਰੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 17 April, 2024, 12:53 PM

ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਈ ਮੁਠਭੇੜ, ਕਈ ਨਕਸਲੀ ਮਰੇ
ਦਿਲੀ : ਛੱਤੀਸਗੜ੍ਹ ਦੇ ਕਾਂਕੇਰ ਵਿੱਚ ਇੱਕ ਵੱਡਾ ਨਕਸਲੀ ਮੁਕਾਬਲਾ ਹੋਇਆ ਹੈ। ਸੁਰੱਖਿਆ ਬਲਾਂ ਅਤੇ ਨਕਲੀ ਵਿਚਕਾਰ ਹੋਏ ਮੁਕਾਬਲੇ ‘ਚ 18 ਮਾਓਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਮੁਕਾਬਲੇ ‘ਚ ਦੋ ਜਵਾਨ ਜ਼ਖਮੀ ਵੀ ਹੋਏ ਹਨ। ਇੱਥੇ ਜਵਾਨਾਂ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਾਧੂ ਫੋਰਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਦੱਸਿਆ ਜਾਂਦਾ ਹੈ ਕਿ ਇੱਥੇ ਏ.ਕੇ.-47 ਸਮੇਤ ਵੱਡੀ ਗਿਣਤੀ ‘ਚ ਆਟੋਮੈਟਿਕ ਹਥਿਆਰ ਬਰਾਮਦ ਕੀਤੇ ਗਏ ਹਨ।
ਆਈਜੀ ਬਸਤਰ ਪੀ ਸੁੰਦਰਰਾਜ ਨੇ ਦੱਸਿਆ ਕਿ ਛੋਟਾਬੇਠੀਆ ਥਾਣਾ ਖੇਤਰ ਦੇ ਜੰਗਲੀ ਖੇਤਰਾਂ ਵਿੱਚ ਮੁਕਾਬਲਾ ਚੱਲ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੀ ਇੱਕ ਸੰਯੁਕਤ ਟੀਮ ਛੋਟੇਬੇਥੀਆ ਖੇਤਰ ਵਿੱਚ ਨਕਸਲ ਵਿਰੋਧੀ ਮੁਹਿੰਮ ਲਈ ਭੇਜੀ ਗਈ ਸੀ। ਟੀਮ ਜਦੋਂ ਇਲਾਕੇ ‘ਚ ਸੀ ਤਾਂ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ‘ਚ ਦੋ ਜਵਾਨ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਇਲਾਕੇ ‘ਚ ਨਕਸਲੀਆਂ ਖਿਲਾਫ ਮੁਹਿੰਮ ਜਾਰੀ ਹੈ।



Scroll to Top