18 ਅਪ੍ਰੈਲ ਤੋ ਬਾਅਦ ਐਲਾਨਿਆ ਜਾਵੇਗਾ 10ਵੀ ਦਾ ਨਤੀਜਾ
ਦੁਆਰਾ: Punjab Bani ਪ੍ਰਕਾਸ਼ਿਤ :Wednesday, 17 April, 2024, 06:37 PM

18 ਅਪ੍ਰੈਲ ਤੋ ਬਾਅਦ ਐਲਾਨਿਆ ਜਾਵੇਗਾ 10ਵੀ ਦਾ ਨਤੀਜਾ
ਮੁਹਾਲੀ, 17 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ 18 ਅਪਰੈਲ ਨੂੰ ਬਾਅਦ ਦੁਪਹਿਰ ਐਲਾਨਿਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ।
