Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪਟਿਆਲਾ 'ਚ ਟਕਸਾਲੀਆਂ ਦੇ ਵਿੱਚ ਰੋਸ਼ ਦੀ ਲਹਿਰ ਜਾਰੀ : ਰਾਜਾ ਵੜਿੰਗ ਪੁੱਜੇ ਨਰਾਜ ਕਾਂਗਰਸੀਆਂ ਨੂੰ ਮਨਾਉਣ

ਦੁਆਰਾ: Punjab Bani ਪ੍ਰਕਾਸ਼ਿਤ :Wednesday, 17 April, 2024, 06:36 PM

ਪਟਿਆਲਾ ‘ਚ ਟਕਸਾਲੀਆਂ ਦੇ ਵਿੱਚ ਰੋਸ਼ ਦੀ ਲਹਿਰ ਜਾਰੀ : ਰਾਜਾ ਵੜਿੰਗ ਪੁੱਜੇ ਨਰਾਜ ਕਾਂਗਰਸੀਆਂ ਨੂੰ ਮਨਾਉਣ
– ਪਟਿਆਲਾ ਸੀਟ ਵਿੱਚ ਬਦਲਾਅ ਨੂੰ ਲੈ ਕੇ ਟਕਸਾਲੀ ਕਾਂਗਰਸੀਆਂ ਨੇ 20 ਨੂੰ ਰਾਜਪੁਰਾ ਵਿਖੇ ਸੱਦਿਆ ਵਿਸ਼ਾਲ ਇੱਕਠ
– ਹਰਦਿਆਲ ਕੰਬੋਜ ਨੇ ਤਿਆਰੀਆਂ ਲਈ ਕੀਤੀ ਭਰਵੀਂ ਮੀਟਿੰਗ
– ਟਕਸਾਲੀ ਕਾਂਗਰਸੀ ਪਰਿਵਾਰਾਂ ਨਾਲ ਗੱਲ ਕਰਕੇ ਉਲੀਕਾਂਗੇ ਅਗਲੀ ਰਣਨੀਤੀ : ਹਰਦਿਆਲ ਕੰਬੋਜ
ਪਟਿਆਲਾ, 17 ਅਪ੍ਰੈਲ : ਲੋਕ ਸਭਾ ਪਟਿਆਲਾ ਸੀਟ ‘ਤੇ ਟਕਸਾਲੀ ਕਾਂਗਰਸੀਆਂ ਵਿੱਚ ਰੋਸ਼ ਦੀ ਲਹਿਰ ਅਜੇ ਨਰਮ ਨਹੀਂ ਪੈ ਰਹੀ ਹੈ। ਜਿੱਥੇ ਇੱਕ ਪਾਸੇ ਟਕਸਾਲੀ ਕਾਂਗਰਸੀਆਂ ਨੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਹਲਕੇ ਰਾਜਪੁਰਾ ਵਿਖੇ 20 ਅਪ੍ਰੈਲ ਨੂੰ ਵਿਸਾਲ ਇੱਕਠ ਟਕਸਾਲੀ ਕਾਂਗਰਸੀਆਂ ਦਾ ਸੱਦਿਆ ਹੈ, ਉੱਧਰ ਦੂਸਰੇ ਪਾਸੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਿਸ਼ੇਸ਼ ਤੌਰ ‘ਤੇ ਇੱਥੇ ਸਾਰੀ ਸਥਿਤੀ ਨੂੰ ਸੰਭਾਲਨ ਲਈ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਉਨਾਂ੍ਹ ਕਈ ਘੰਟੇ ਨਰਾਜ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਕਾਕਾ ਰਾਜਿੰਦਰ ਸਿੰਘ ਹਲਕਾ ਸਮਾਣਾ ਸਾਬਕਾ ਵਿਧਾਇਕ, ਵਿਸ਼ਨੂੰ ਸ਼ਰਮਾ ਹਲਕਾ ਇੰਚਾਰਜ ਪਟਿਆਲਾ, ਮੈਡਮ ਗੁਰਸ਼ਰਨ ਕੌਰ ਰੰਧਾਵਾ ਤੇ ਹੋਰ ਵੀ ਕਈ ਨੇਤਾ ਮੌਜੂਦ ਰਹੇ।
ਹਾਲਾਂਕਿ ਮੀਟਿੰਗ ਵਿੱਚ ਜੋ ਹੋਇਆ, ਉਸ ਸਬੰਧੀ ਕੋਈ ਵੀ ਕਾਂਗਰਸੀ ਨੇਤਾ ਬੋਲਣ ਲਈ ਤਿਆਰ ਨਹੀਂ ਹੈ ਪਰ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਈ ਘੰਟੇ ਹਰਦਿਆਲ ਸਿੰਘ ਕੰਬੋਜ ਤੇ ਹੋਰ ਨੇਤਾਵਾਂ ਨੂੰ ਮਨਾਉਣ ਲਈ ਲਗਾਏ। ਦੂਸਰੇ ਪਾਸੇ ਇਨ੍ਹਾਂ ਨੇਤਾਵਾਂ ਨੇ ਮੰਗ ਰੱਖੀ ਕਿ ਪਟਿਆਲਾ ਸੀਟ ਤੋਂ ਡਾ. ਗਾਂਧੀ ਨੂੰ ਬਦਲਿਆ ਜਾਵੇ ਤੇ ਕਿਸੇ ਵੀ ਟਕਸਾਲੀ ਨੇਤਾ ਨੂੰ ਟਿਕਟ ਦਿੱਤੀ ਜਾਵੇ। ਜ਼ਿਕਰਯੋਗ ਹੈ। ਕਿ ਪਟਿਆਲਾ ਲੋਕ ਸਭਾ ਸੀਟ ਲਈ ਕਾਂਗਰਸ ਵੱਲੋ ਸ. ਲਾਲ ਸਿੰਘ ਅਤੇ ਹਰਦਿਆਲ ਸਿੰਘ ਕੰਬੋਜ ਪ੍ਰਬਲ ਦਾਅਵੇਦਾਰ ਹਨ ਪਰ ਇਹ ਟਿਕਟ ਡਾ. ਧਰਮਵੀਰ ਗਾਂਧੀ ਨੂੰ ਦਿੱਤੀ ਗਈ ਹੈ, ਜਿਸਤੋ ਬਾਅਦ ਸਾਰਾ ਬਵਾਲ ਪੈਦਾ ਹੋਇਆ ਹੈ।
ਦੂਸਰੇ ਪਾਸੇ ਅੱਜ ਰਾਜਪੁਰਾ ਵਿਖੇ ਦੇਰ ਸ਼ਾਮ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਦੇ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਦੀ ਵੱਡੀ ਮੀਟਿੰਗ ਹੋਈ, ਜਿਸ ਵਿੱਚ ਹਰਦਿਆਲ ਸਿੰਘ ਕੰਬੋਜ ਨੇ ਸਮੂਹ ਟਕਸਾਲੀ ਕਾਂਗਰਸੀ ਨੇਤਾਵਾਂ ਨੂੰ ਆਪਣੇ ਹੱਕ ਲੈਣ ਲਈ 20 ਅਪ੍ਰੈਲ ਨੂੰ ਰਾਜਪੁਰਾ ਵਿਖੇ ਹੋ ਰਹੇ ਵਿਸ਼ਾਲ ਇੱਕਠ ਵਿੱਚ ਪੁਜੱਣ ਦਾ ਸੱਦਾ ਦਿੱਤਾ ਹੈ। ਜਾਣਕਾਰੀ ਅਨੁਸਾਰ ਵੱਖ ਵੱਖ ਹਲਕਿਆਂ ਵਿੱਚ ਟਕਸਾਲੀ ਕਾਂਗਰਸੀਆਂ ਦੇ ਹੱਕ ਵਿੱਚ ਵੱਡੀ ਲਹਿਰ ਚੱਲ ਰਹੀ ਹੈ।
ਸਾਬਕਾ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਅਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਭਾਂਵੇ ਕਾਂਗਰਸ ਪਾਰਟੀ ਵੱਲੋਂ ਕੁੱਝ ਦਿੱਨ ਪਹਿਲਾਂ ਕਾਂਗਰਸ ਪਾਰਟੀ ਵਿੱਚ ਰਲਣ ਵਾਲੇ ਡਾ: ਧਰਮਵੀਰ ਗਾਂਧੀ ਨੂੰ ਟਿੱਕਟ ਦੇ ਦਿੱਤੀ ਹੈ। ਪਰ ਉਨ੍ਹਾਂ ਦੀਆਂ ਵਾਇਰਲ ਹੋ ਰਹੀਆਂ ਵੀਡਿਓ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਵਰਕਰਾਂ ਦੇ ਵਿਆਹ ਸਮਾਗਮਾਂ, ਭੋਗਾਂ ਅਤੇ ਹੋਰਨਾਂ ਪ੍ਰੋਗਰਾਮਾਂ ਵਿੱਚ ਜਾਣ ਦਾ ਸਮਾਂ ਨਹੀ ਹੈ ਤੇ ਨਾ ਹੀ ਉਹ ਕਿਸੇ ਵਰਕਰ ਦੀ ਹਮਾਇਤ ਵਿੱਚ ਥਾਣਿਆਂ ਵਿੱਚ ਫੋਨ ਆਦਿ ਕਰ ਸਕਦੇ ਹਨ। ਜਿਸ ਤੋਂ ਵਰਕਰਾਂ ਵਿੱਚ ਨਰਾਜ਼ਗੀ ਦੇ ਆਲਮ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਇੱਕ ਹੋਰ ਵਾਇਰਲ ਵੀਡਿਓ ਵਿੱਚ ਪੰਜਾਬ ਸੂਬੇ ਦੇ ਇੱਕ ਡੇਰੇ ਸਬੰਧੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੋਂ ਡੇਰਾ ਸਮਰਥਕਾਂ ਵਿੱਚ ਵੀ ਨਰਾਜ਼ਗੀ ਪਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਬਿਨ੍ਹਾਂ ਕੁੱਝ ਬਣੇ ਅਜਿਹੇ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ ਤਾਂ ਉਨ੍ਹਾਂ ਨੇ ਬਾਅਦ ਵਿੱਚ ਵਰਕਰਾਂ ਦੀ ਕੀ ਪੁੱਛ ਪ੍ਰਤੀਤ ਕਰਨੀ ਹੈ? ਕੰਬੋਜ਼ ਨੇ ਕਿਹਾ ਕਿ 20 ਅਪ੍ਰੈਲ 2024 ਨੂੰ ਰਾਜਪੁਰਾ ਦੇ ਇੱਕ ਨਿਜ਼ੀ ਮੈਰਿਜ ਪੈਲੇਸ ਵਿੱਚ ਟਕਸਾਲੀ ਕਾਂਗਰਸੀ ਪਰਿਵਾਰਾਂ ਦਾ ਇਕੱਠ ਰੱਖਿਆ ਗਿਆ ਹੈ। ਜਿਥੇ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਰਾਏ ਜਾਨਣ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕਰੀਬ ਢਾਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਤੇ ਲੰਮਾਂ ਸਮਾਂ ਕਾਂਗਰਸ ਕਮੇਟੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ, 2 ਵਾਰ ਹਲਕਾ ਰਾਜਪੁਰਾ ਤੋਂ ਵਿਧਾਇਕ ਸਮੇਤ ਹੋਰ ਕਈ ਕਾਂਗਰਸ ਪਾਰਟੀ ਅਹੁੱਦਿਆਂ ਉਤੇ ਰਹਿ ਚੁੱਕੇ ਹਨ। ਇਸ ਦੌਰਾਨ ਕਾਂਗਰਸ ਕਮੇਟੀ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜ਼ਰਾ, ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਜਗਨੰਦਨ ਗੁਪਤਾ, ਕੌਂਸਲਰ ਬਲਵਿੰਦਰ ਸਿੰਘ ਸਰਾਓ, ਡਿੰਪੀ ਰਾਣਾ, ਆਈਟੀ ਪ੍ਰਧਾਨ ਿਿਨਤਨ ਰੇਖੀ ਸਮੇਤ ਵੱਡੀ ਗਿੱਣਤੀ ਵਿੱਚ ਕਾਂਗਰਸ ਪਾਰਟੀ ਅਹੁੱਦੇਦਾਰ ਤੇ ਵਰਕਰ ਹਾਜਰ ਸਨ।



Scroll to Top