ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 18 April, 2024, 12:12 PM

ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ
ਵਾਸ਼ਿੰਗਟਨ, 18 ਅਪਰੈਲ
ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਆਏ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ। ਉਸ ਨੂੰ ਭਾਰਤ ਵਾਪਸ ਭੇਜਿਆ ਜਾਣਾ ਸੀ। ਯੂਐਸ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ਆਈਸੀਈ) ਵਿਭਾਗ ਨੇ ਕਿਹਾ ਕਿ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਆਈਸੀਈ ਨੇ ਕਿਹਾ ਕਿ ਜਸਪਾਲ ਸਿੰਘ ਦੀ 15 ਅਪਰੈਲ ਨੂੰ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ ਸੀ।



Scroll to Top