ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Thursday, 18 April, 2024, 12:05 PM

ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ
ਵਡੋਦਰਾ: ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ‘ਤੇ ਨਾਡਿਆਦ ਨੇੜੇ ਬੁੱਧਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਟਰਾਲੇ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਨ੍ਹਾਂ ‘ਚੋਂ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਮਰਨ ਵਾਲਿਆਂ ਦੀ ਗਿਣਤੀ ਅਜੇ ਵਧਣ ਦਾ ਖਦਸ਼ਾ ਹੈ।
ਦੱਸ ਦਈਏ ਕਿ ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ, ਜਦੋਂ ਐਕਸਪ੍ਰੈਸ ਹਾਈਵੇਅ ‘ਤੇ ਨਾਡਿਆਦ ਨੇੜੇ ਪਹੁੰਚਦੇ ਹੋਏ ਟਰੇਲਰ ਨਾਲ ਟਕਰਾ ਗਈ। ਹਾਦਸਾ ਇੰਨਾ ਗੰਭੀਰ ਸੀ ਕਿ ਕਾਰ ਪਲਟ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਐਮਰਜੈਂਸੀ 108 ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ‘ਤੇ ਜਾਮ ਲੱਗ ਗਿਆ।
