ਚਾਕੁ ਮਾਰ ਕੀਤਾ ਮਜਦੂਰ ਦਾ ਕਤਲ
ਦੁਆਰਾ: Punjab Bani ਪ੍ਰਕਾਸ਼ਿਤ :Thursday, 25 April, 2024, 03:30 PM

ਚਾਕੁ ਮਾਰ ਕੀਤਾ ਮਜਦੂਰ ਦਾ ਕਤਲ
ਨਵੀਂ ਦਿੱਲੀ, 25 ਅਪਰੈਲ
ਇਥੇ ਬੀਤੀ ਰਾਤ ਇੰਡੀਆ ਗੇਟ ਨੇੜੇ ਆਈਸਕ੍ਰੀਮ ਵੇਚਣ ਵਾਲੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਦਾ ਕਹਿਣਾ ਹੈ ਕਿ ਇਹ ਮਾਮਲਾ ਦੁਸ਼ਮਣੀ ਦਾ ਜਾਪਦਾ ਹੈ। ਮਸ਼ਕੂਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਤ ਨੂੰ ਜਦੋਂ ਪ੍ਰਭਾਕਰ (25) ਆਪਣੀ ਆਈਸਕ੍ਰੀਮ ਟਰਾਲੀ ਕੋਲ ਖੜ੍ਹਾ ਸੀ ਤਾਂ ਇਕ ਵਿਅਕਤੀ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਉਹ ਜ਼ਮੀਨ ‘ਤੇ ਡਿੱਗ ਗਿਆ। ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਜ਼ਮੀਨ ‘ਤੇ ਪਿਆ ਦੇਖਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲੀਸ ਨੇ ਦੱਸਿਆ ਕਿ ਪ੍ਰਭਾਕਰ ਉੱਤਰ ਪ੍ਰਦੇਸ਼ ਦੇ ਇਟਾਵਾ ਦਾ ਰਹਿਣ ਵਾਲਾ ਸੀ।
