ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾਕੀਤੇ ਜਾ ਰਹੇ ਹਨ : ਮੋਦੀ

ਦੁਆਰਾ: Punjab Bani ਪ੍ਰਕਾਸ਼ਿਤ :Friday, 26 April, 2024, 03:05 PM

ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾਕੀਤੇ ਜਾ ਰਹੇ ਹਨ : ਮੋਦੀ
ਦਿਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਪੜਾਅ ਦੀ ਵੋਟਿੰਗ ਦੌਰਾਨ ਸ਼ੁੱਕਰਵਾਰ ਨੂੰ ਬਿਹਾਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਚੋਣ ਪ੍ਰਚਾਰ ਦੌਰਾਨ ਅਰਰੀਆ ‘ਚ ਹੋਈ ਇਸ ਜਨ ਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਵੀਐਮ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਇਹ ਲੋਕ ਇਸ ਨੂੰ ਬਦਨਾਮ ਕਰ ਰਹੇ ਹਨ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਨਾਲ ਵਿਰੋਧੀ ਧਿਰ ਨੂੰ ਕਰਾਰਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨਾਲ ਬੈਲਟ ਪੇਪਰਾਂ ਨੂੰ ਲੁੱਟਣ ਵਾਲਿਆਂ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਹੁਣ ਪੁਰਾਣਾ ਦੌਰ ਵਾਪਿਸ ਆਉਣ ਵਾਲਾ ਨਹੀਂ ਹੈ।