ਏਆਈਜੀ ਮਾਲਵਿੰਦਰ ਸਿੱਧੂ ਦੀ ਮੁੜ ਹੋਈ ਗ੍ਰਿਫ਼ਤਾਰੀ

ਦੁਆਰਾ: Punjab Bani ਪ੍ਰਕਾਸ਼ਿਤ :Friday, 26 April, 2024, 03:31 PM

ਏਆਈਜੀ ਮਾਲਵਿੰਦਰ ਸਿੱਧੂ ਦੀ ਮੁੜ ਹੋਈ ਗ੍ਰਿਫ਼ਤਾਰੀ
ਮੁਹਾਲੀ : ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ‘ਚ ਇਕ ਨਵਾਂ ਕੇਸ ਦਰਜ ਹੋਇਆ ਹੈ। ਦੱਸਣਾ ਬਣਦਾ ਹੈ ਕਿ ਸਿੱਧੂ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਤੇ ਸਿੱਧੂ ਨੂੰ ਵੀਰਵਾਰ ਨੂੰ ਜ਼ਮਾਨਤ ‘ਤੇ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਹੁੰਦੇ ਸਾਰ ਹੀ ਸਿੱਧੂ ਦੀ ਨਵੇਂ ਕੇਸ ‘ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।