ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਦੁਆਰਾ: Punjab Bani ਪ੍ਰਕਾਸ਼ਿਤ :Friday, 26 April, 2024, 03:34 PM

ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ( ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ ‘ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇਕ ਵਾਰ ਗੁਰੂ ਘਰ ‘ਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਆਪ ਵੱਲੋਂ ਕੀਤੇ ਜਾ ਰਹੇ 13-0 ਦਾਅਵੇ ‘ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਵਾਰ ਮਾਨ ਸਰਕਾਰ ਦਾ 0 ਹੀ ਹੋਵੇਗਾ।
