ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਵੱਖ-ਵੱਖ ਮੀਟਿੰਗਾਂ ਦਾ ਆਯੋਜਨ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਵੱਖ-ਵੱਖ ਮੀਟਿੰਗਾਂ ਦਾ ਆਯੋਜਨ
ਸੰਗਰੂਰ, 26 ਅਪ੍ਰੈਲ –
ਮਾਨਯੋਗ ਜੱਜ ਸਾਹਿਬ ਸ੍ਰੀਮਤੀ ਦਲਜੀਤ ਕੌਰ ਜੀ ਵੱਲੋਂ ਅੱਜ ਮਿਤੀ 26/04/2024 ਨੂੰ ਬਤੌਰ ਸਿਵਲ ਜੱਜ(ਸ.ਡ.)/ਸੀ.ਜੇ.ਐੱਮ.-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਅਹੁਦਾ ਸੰਭਾਲਿਆ ਗਿਆ। ਮਾਨਯੋਗ ਸ਼੍ਰੀ ਮੁਨੀਸ਼ ਸਿੰਗਲ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜੀ ਦੀ ਰਹਿਨੁਮਈ ਤਹਿਤ ਮਿਤੀ 11/05/2024 ਨੂੰ ਹੋਣ ਵਾਲੀ ਕੌਮੀ ਲੋਕ ਅਦਾਲਤ ਦੇ ਸੰਬੰਧ ਵਿੱਚ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਲੀਗਲ ਏਡ ਡਿਫੈਂਸ ਕੌਂਸਲਾਂ ਅਤੇ ਸਥਾਈ ਲੋਕ ਅਦਾਲਤ ਦੇ ਮੈਬਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾਂ ਉਨ੍ਹਾਂ ਮਿਤੀ 11 ਮਈ ਨੂੰ ਆਯੋਜਤ ਕੀਤੀ ਜਾ ਰਹੀ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੇਏ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਦੇ ਨਿਪਟਾਰੇ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵਧਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਆਮ ਲੋਕ ਨੂੰ ਅਪੀਲ ਕੀਤੀ ਕਿ ਇਸ ਕੌਮੀ ਲੋਕ ਅਦਾਲਤ ਦਾ ਜਿਆਦਾ ਤੋ ਜਿਆਦਾ ਲਾਭ ਲੈਂਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਾਉਣ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸੰਬੰਧਿਤ ਅਦਾਲਤ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਿਖੇ ਇੱਕ ਦਰਖਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ। ਇਸ ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਫੋਨ ਨੰਬਰ 01672-230725 ਜਾਂ ਟੋਲ ਫ੍ਰੀ ਹੈੱਲਪਲਾਈਨ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।