Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:50 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗ.ਸ.ਸ.ਸ‌ ਅਜਨੌਦਾ ਕਲਾਂ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗ.ਸ.ਸ.ਸ‌ ਅਜਨੌਦਾ ਕਲਾਂ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗ.ਸ.ਸ.ਸ‌ ਅਜਨੌਦਾ ਕਲਾਂ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ
ਪਟਿਆਲਾ, 26 ਅਪ੍ਰੈਲ:
ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਮਾਨੀ ਅਰੋੜਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੌਦਾ ਕਲਾਂ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ 11.5.2024 ਨੂੰ ਲੱਗਣ ਵਾਲੀ ਆਗਾਮੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਨੇ ਹਾਜ਼ਰੀਨ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਅਤੇ ਹੇਮ ਰਿਸ਼ੀ ਪੈਰਾ ਲੀਗਲ ਵਲੰਟੀਅਰ ਨੇ ਨੈਸ਼ਨਲ ਲੋਕ ਅਦਾਲਤ ਬਾਰੇ ਜਾਗਰੂਕ ਕੀਤਾ। ਇਸ ਪ੍ਰੋਗਰਾਮ ਦੌਰਾਨ ਕਿਰਨਜੀਤ ਕੌਰ ਵਾਈਸ ਪ੍ਰਿੰਸੀਪਲ ਜੀ.ਐਸ.ਐਸ.ਐਸ. ਅਜਨੌਦਾ ਕਲਾਂ, ਪੈਰਾ ਲੀਗਲ ਵਲੰਟੀਅਰ ਪਰਮਜੀਤ ਸਿੰਘ ਅਤੇ ਨਰੇਸ਼ ਸ਼ਰਮਾ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top