ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ

ਦੁਆਰਾ: Punjab Bani ਪ੍ਰਕਾਸ਼ਿਤ :Sunday, 28 April, 2024, 03:26 PM

ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ
ਚੰਡੀਗੜ੍ਹ, 28 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਚੰਡੀਗੜ੍ਹ ਦੀ ਸੀਟ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਪਾ