ਸੇਵਾਮੁਕਤ ਆਈਏਐਸ ਅਧਿਕਾਰੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Sunday, 21 April, 2024, 06:43 PM

ਸੇਵਾਮੁਕਤ ਆਈਏਐਸ ਅਧਿਕਾਰੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ
ਦਿਲੀ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਦਿਨੀਂ ਤਾਜ਼ਾ ਕੇਸ ਦਰਜ ਕੀਤੇ ਜਾਣ ਮਗਰੋਂ ਛੱਤੀਸਗੜ੍ਹ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਅਨਿਲ ਟੁਟੇਜਾ ਨੂੰ 2000 ਕਰੋੜ ਰੁਪਏ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸੰਘੀ ਏਜੰਸੀ ਨੇ 2003 ਬੈਚ ਦੇ ਅਧਿਕਾਰੀ ਨੂੰ ਆਰਥਿਕ ਅਪਰਾਧ ਵਿੰਗ (ਈਓਡਬਲਿਊ)/ਐਂਟੀ ਕਰੱਪਸ਼ਨ ਬਿਊਰੋ (ਏਸੀਬੀ) ਦੇ ਰਾਏਪੁਰ ਵਿਚਲੇ ਦਫ਼ਤਰ ਤੋਂ ਸ਼ਨਿੱਚਰਵਾਰ ਸ਼ਾਮ ਨੂੰ ਹਿਰਾਸਤ ਵਿਚ ਲਿਆ ਹੈ।