ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਲਈ ਬਹੁਤ ਕੁੱਝਕੀਤਾ : ਅਨੁਰਾਗ ਠਾਕੁਰ

ਦੁਆਰਾ: Punjab Bani ਪ੍ਰਕਾਸ਼ਿਤ :Monday, 22 April, 2024, 01:55 PM

ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਲਈ ਬਹੁਤ ਕੁੱਝਕੀਤਾ : ਅਨੁਰਾਗ ਠਾਕੁਰ
ਜਲੰਧਰ, 21 ਅਪਰੈਲ
ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀ ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਜੋ ਕਿਸਾਨਾਂ ਲਈ ਕੀਤਾ ਹੈ ਉਹ ਪਿਛਲੀਆਂ ਸਰਕਾਰਾਂ 75 ਸਾਲਾਂ ਵਿੱਚ ਨਹੀਂ ਕਰ ਸਕੀਆਂ। ਉਨ੍ਹਾਂ ਇੱਥੇ ਭਾਜਪਾ ਦੇ ਚੋਣ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਨਿਧੀ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ ਪਾਏ ਜਾ ਰਹੇ ਹਨ। ਖਾਦਾਂ ਦੀ ਕਾਲਾ ਬਾਜ਼ਾਰੀ ’ਤੇ ਰੋਕ ਲਾਈ ਗਈ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਕਿਸਾਨ ਜੱਥੇਬੰਦੀਆਂ ਪੰਜਾਬ ਤੇ ਹਰਿਆਣਾ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਭਾਜਪਾ ਉਮੀਦਵਾਰਾਂ ਨੂੰ ਜਿੱਥੇ ਤਿੱਖੇ ਸਵਾਲ ਕਰ ਰਹੀਆਂ ਹਨ ਉਥੇ ਕਈ ਥਾਈਂ ਦੋਹਾਂ ਧਿਰਾਂ ਵਿੱਚ ਟਕਰਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਕਿਸਾਨ ਗੁੱਸੇ ਵਿੱਚ ਹਨ ਤਾਂ ਕੇਂਦਰੀ ਖੇਡ ਮੰਤਰੀ ਮੋਦੀ ਸਰਕਾਰ ਨੂੰ ਕਿਸਾਨ ਪੱਖੀ ਦੱਸਣ ਦੀ ਕੋਈ ਕਸਰ ਬਾਕੀ ਨਹੀਂ ਛੱਡ ਰਹੇ।



Scroll to Top