ਲੋਕ ਸਭਾ ਚੋਣਾਂ : ਕਾਂਗਰਸ ਦੀ ਚੋਣ ਕਮੇਟੀ ਦੀ ਹੋਈ ਮੀਟਿੰਗ
ਦੁਆਰਾ: Punjab Bani ਪ੍ਰਕਾਸ਼ਿਤ :Monday, 22 April, 2024, 01:52 PM

ਲੋਕ ਸਭਾ ਚੋਣਾਂ : ਕਾਂਗਰਸ ਦੀ ਚੋਣ ਕਮੇਟੀ ਦੀ ਹੋਈ ਮੀਟਿੰਗ
ਨਵੀਂ ਦਿੱਲੀ, 21 ਅਪਰੈਲ
ਇੱਥੇ ਅੱਜ ਪਾਰਟੀ ਦੇ ਹੈੱਡਕੁਆਰਟਰ ਵਿੱਚ ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਹੋਈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਆਗੂ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਤੇ ਹੋਰ ਸੂਬਿਆਂ ’ਚ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਬਾਰੇ ਚਰਚਾ ਹੋਈ। ਮੀਟਿੰਗ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਆਖ਼ਰੀ ਗੇੜ ਵਿੱਚ ਪਹਿਲੀ ਜੂਨ ਨੂੰ ਹੋਣੀ ਹੈ।
