ਇਰਾਨ ਦੇਰਾਸ਼ਟਰਪਤੀ ਨੇ ਪਾਕਿਸਤਾਨ ਦਾ ਕੀਤਾ ਦੌਰਾ

ਦੁਆਰਾ: Punjab Bani ਪ੍ਰਕਾਸ਼ਿਤ :Monday, 22 April, 2024, 01:44 PM

ਇਰਾਨ ਦੇਰਾਸ਼ਟਰਪਤੀ ਨੇ ਪਾਕਿਸਤਾਨ ਦਾ ਕੀਤਾ ਦੌਰਾ
ਇਸਲਾਮਾਬਾਦ, 22 ਅਪਰੈਲ
ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਅੱਜ ਪਾਕਿਸਤਾਨ ਦੀ ਸਿਖਰਲੀ ਲੀਡਰਸ਼ਿਪ ਨੂੰ ਮਿਲਣ ਲਈ ਤਿੰਨ ਦਿਨਾਂ ਸਰਕਾਰੀ ਦੌਰੇ ‘ਤੇ ਇੱਥੇ ਪਹੁੰਚੇ। ਪਾਕਿਸਤਾਨ ਵਿੱਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਕਿਸੇ ਵੀ ਦੇਸ਼ ਦੇ ਮੁਖੀ ਦੀ ਇਹ ਪਹਿਲੀ ਯਾਤਰਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਰਾਨੀ ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਉੱਚ ਪੱਧਰੀ ਵਫਦ ਵੀ ਸ਼ਾਮਲ ਹੈ।