Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 3:15 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ

-ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ
ਪਟਿਆਲਾ, 22 ਅਪ੍ਰੈਲ:
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 29 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ।
ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 22 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 29 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ‘ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।

Advertisement
Advertisement
Advertisement
Advertisement
Scroll to Top