Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:05 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਡਿਪਟੀ ਕਮਿਸ਼ਨਰ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ

ਦੁਆਰਾ: Punjab Bani ਪ੍ਰਕਾਸ਼ਿਤ :Monday, 22 April, 2024, 07:30 PM

ਡਿਪਟੀ ਕਮਿਸ਼ਨਰ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ ‘ਚ ਆਏ ਵਿਦਿਆਰਥੀ ਸਨਮਾਨਤ
-ਆਤਮ ਵਿਸ਼ਵਾਸ਼ ਨਾਲ ਕਿਸੇ ਵੀ ਮੰਜ਼ਿਲ ਨੂੰ ਕੀਤਾ ਜਾ ਸਕਦਾ ਹੈ ਸਰ -ਸ਼ੌਕਤ ਅਹਿਮਦ ਪਰੇ
ਪਟਿਆਲਾ, 22 ਅਪ੍ਰੈਲ:
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸ਼ੈਸਨ 2023-24 ਦੀ ਮੈਟ੍ਰਿਕੁਲੇਸ਼ਨ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆ ਦੇ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ 5 ਵਿਦਿਆਰਥੀਆਂ ਦਾ ਸਨਮਾਨ ਕੀਤਾ। ਆਪਣੇ ਦਫ਼ਤਰ ਵਿਖੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਤ ਕੀਤਾ ਅਤੇ ਕਿਹਾ ਕਿ ਉਹ ਜੇਕਰ ਆਪਣੇ ਆਪ ਵਿੱਚ ਆਤਮ ਵਿਸ਼ਵਾਸ਼ ਭਰ ਲੈਣ ਤਾਂ ਕੋਈ ਵੀ ਮੰਜ਼ਿਲ ਸੁਖਾਲੇ ਢੰਗ ਨਾਲ ਸਰ ਕੀਤੀ ਜਾ ਸਕਦੀ ਹੈ।
ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਸਕੂਲ ਡਕਾਲਾ ਦੀ 97.54 ਫੀਸਦੀ ਅੰਕ ਲੈਣ ਵਾਲੀ ਰਮਨਦੀਪ ਕੌਰ ਤੇ 97.38 ਫੀਸਦੀ ਅੰਕ ਲੈਣ ਵਾਲੇ ਕਮਲਪ੍ਰੀਤ ਸਿੰਘ, 96.62 ਫੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸਕੂਲ ਸਿਵਲ ਲਾਇਨਜ਼ ਦੀ ਜਸਮੀਤ ਕੌਰ, 96.62 ਫੀਸਦੀ ਅੰਕ ਲੈਣ ਵਾਲੀ ਪੁਰਾਣੀ ਪੁਲਿਸ ਲਾਈਨ ਸਕੂਲ ਦੀ ਭਾਵਨਾ ਤੇ 96.62 ਫੀਸਦੀ ਅੰਕ ਲੈਣ ਵਾਲੀ ਸਰਕਾਰੀ ਵਿਕਟੋਰੀਆ ਸਕੂਲ ਦੀ ਵਿਦਿਆਰਥਣ ਮੰਨਤ ਮਹਿਮੀ ਦੀ ਹੌਂਸਲਾ ਅਫ਼ਜਾਈ ਕੀਤੀ।
ਡਿਪਟੀ ਕਮਿਸ਼ਨਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਵੱਲੋਂ ਭਵਿੱਖ ਦੇ ਮਿਥੇ ਨਿਸ਼ਾਨਿਆਂ ਦੀ ਪ੍ਰਾਪਤੀ ਲਈ ਸ਼ੁਭਕਾਮਨਾ ਦਿੱਤੀ ਅਤੇ ਆਪਣੇ ਯੂ.ਪੀ.ਐਸ.ਸੀ. ਦਾ ਇਮਤਿਹਾਨ ਪਾਸ ਕਰਨ ਦੀ ਕਹਾਣੀ ਵੀ ਬਿਆਨ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਆਪਣਾ ਮੁਕਾਬਲਾ ਕਿਸੇ ਹੋਰ ਨਾਲ ਨਹੀਂ ਬਲਕਿ ਆਪਦੇ ਆਪ ਨਾਲ ਹੀ ਰੋਜ਼ਾਨਾ ਕਰਕੇ ਆਪਣੀਆਂ ਕਮੀਆਂ ਦੀ ਪਰਖ ਕਰਕੇ ਆਪਣੇ ਆਪ ਵਿੱਚ ਸੁਧਾਰ ਲਿਆਉਣਾ ਚਾਹੀਦਾ ਹੈ।
ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਉਹ ਹਮੇਸ਼ਾ ਹੀ ਵਿਦਿਆਰਥੀਆਂ ਦੀ ਮਦਦ ਲਈ ਤਤਪਰ ਹਨ, ਇਸ ਲਈ ਕੋਈ ਵੀ ਵਿਦਿਆਰਥੀ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਡੀਈਓ ਡਾ. ਰਵਿੰਦਰ ਪਾਲ ਸਿੰਘ, ਪ੍ਰਿੰਸੀਪਲ ਮਨਦੀਪ ਕੌਰ, ਅਧਿਆਪਕ ਮੋਹਿੰਦਰਵੀਰ ਕੌਰ, ਉਰਵੀਨ ਕੌਰ ਤੇ ਹੋਰ ਮੌਜੂਦ ਸਨ।



Scroll to Top