ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਭਾਈ ਗੁਰਦੀਪ ਸਿੰਘ ਨੇ ਧਾਰਮਕ ਦੀਵਾਨਾਂ ’ਚ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਕੀਤਾ ਨਿਹਾਲ
ਪਟਿਆਲਾ 23 ਅਪ੍ਰੈਲ ()
ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਨੇ ਗੁਰੂ ਘਰ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਧਾਰਮਕ ਦੀਵਾਨ ਸਜਾਏ ਅਤੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਦਿਆਂ ਪੂਰਨਮਾਸ਼ੀ ਦੇ ਦਿਹਾੜੇ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਸ਼ਬਦ ਗੁਰੂ ਨਾਲ ਜੁੜਨ ਦਾ ਮਾਰਗ ਦਰਸ਼ਨ ਕੀਤਾ। ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਦੋ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਗੁਰੂ ਸਾਹਿਬ ਦਾ ਅਤੁੱਟ ਲੰਗਰ ਸੰਗਤਾਂ ਲਈ ਚਲਾਇਆ ਗਿਆ।
ਇਸ ਦੌਰਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਰਸਤਾ ਵਿਖਾਇਆ ਅਤੇ ਦੱਸਿਆ ਕਿ ਗੁਰਬਾਣੀ ਦਾ ਫਲਸਫਾ ਸਾਰਿਆਂ ਨੂੰ ਪ੍ਰਮਾਤਮਾ ਦੇ ਉਸ ਘਰ ਤੱਕ ਲਿਜਾਂਦਾ ਹੈ, ਜਿਸ ਨਾਲ ਗੁਰੂ ਸਾਹਿਬ ਦੇ ਨਿਰੰਕਾਰ ਦਰਸ਼ਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਮਾਜਕ ਬੁਰਾਈਆਂ ਦਾ ਤਿਆਗ ਕਰਦੀ ਹੋਈ ਸੰਗਤ ਗੁਰੂ ਸਾਹਿਬ ਦੇ ਲੜਨ ਲੱਗੇ ਤੇ ਆਪਣੇ ਭਵਿੱਖੀ ਜੀਵਨ ਨੂੰ ਸਫਲਾ ਬਣਾਵੇ। ਇਸ ਮੌਕੇ ਗੁਰਦੁਆਰ ਸਾਹਿਬ ਦੇ ਪ੍ਰਬੰਧ ਵੱਲੋਂ ਸੇਵਾ ਵਿਚ ਜੁਟੀਆਂ ਵਿਚ ਰਹਿਣ ਸੰਗਤਾਂ ਅਤੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸਿਸ਼ ਕੀਤੀ ਗਈ, ਜਿਨ੍ਹਾਂ ਵਿਚ ਕਾਰਜ ਸਿੰਘ ਅਤੇ ਬੀਬੀ ਕੰਵਲਜੀਤ ਕੌਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਦੌਰਾਨ ਭਾਈ ਗੁਰਮੀਤ ਸਿੰਘ ਬਿੱਟੂ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਪਟਿਆਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਸ਼ਾਮਲ ਸਨ।
