Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:05 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਲੋਕ ਸਭਾ ਚੋਣਾਂ-2024

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

– 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 15 ਮਈ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਆਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਲੁਧਿਆਣਾ ਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।ਫਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਪਟਿਆਲਾ ਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

Advertisement
Advertisement
Advertisement
Advertisement
Scroll to Top